ਸੰਗਰੂਰ, 16 ਅਪ੍ਰੈਲ (ਜਗਸੀਰ ਲੋਂਗੋਵਾਲ)- ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਦੀ ਪ੍ਰੀਖਿਆ ਅਹਿਮ ਸਥਾਨ ਪ੍ਰਾਪਤ ਕੀਤੇ ਹਨ।ਡੀ.ਟੀ.ਐਫ ਦੀ ਇਹ ਪ੍ਰੀਖਿਆ ਪਿਛਲੇ 33 ਸਾਲ ਤੋਂ ਕਰਵਾਈ ਜਾ ਰਹੀ ਹੈ।ਸਕੂਲ ਦੇ ਵਿਦਿਆਰਥੀ ਹਰ ਵਾਰ ਹਿੱਸਾ ਲੈ ਕੇ ਪੁਜੀਸ਼ਨਾਂ ਹਾਸਲ ਕਰਦੇ ਹਨ।ਇਸ ਵਾਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਨੇ ਤੀਜਾ ਸਥਾਨ, ਦਿਲਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ, ਮਹਿਕਪ੍ਰੀਤ ਕੌਰ ਪੁੱਤਰੀ ਮਿੱਠੂ ਸਿੰਘ, ਗੁਰਪ੍ਰੀਤ ਕੌਰ ਪੁੱਤਰੀ ਬੁੱਧ ਸਿੰਘ, ਨੀਸ਼ਾ ਕੌਰ ਪੁੱਤਰੀ ਪ੍ਰੇਮ ਸਿੰਘ ਨੇ ਜਿਲ੍ਹੇ ਵਿੱਚੋਂ ਤੇਰਵਾਂ ਸਥਾਨ ਹਾਸਿਲ ਕੀਤਾ ਹੈ।ਇਸੇ ਤਰ੍ਹਾਂ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਨੂਰ ਸਿੰਘ ਪੁੱਤਰ ਗੋਗੀ ਸਿੰਘ ਨੇ ਨੌਵਾਂ ਸਥਾਨ ਪ੍ਰਾਪਤ ਕੀਤਾ।
ਸਕੂਲ ਪ੍ਰਿੰਸੀਪਲ ਸਰਦਾਰ ਜਗਸੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੈਡਮ ਕੁਮਾਰੀ ਪਿੰਦਰਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …