ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਖੇਡ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥਣਾਂ 100 ਮੀਟਰ ਦੋੜ, ਥ੍ਰੀ ਲੇਗ ਰੇਸ, ਬੈਡਮਿੰਟਨ, ਸੈਕ ਰੇਸ, ਚਾਟੀ ਰੇਸ, ਮਾਰਬਲ ਰੇਸ ਅਤੇ ਰੱਸਾਕਸ਼ੀ ਆਦਿ ਵਿੱਚ ਸ਼ਾਮਲ ਹੋਈਆਂ।ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜੀਵਨ ’ਚ ਮਹੱਤਤਾ ਬਾਰੇ ਦੱਸਿਆ ਅਤੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।ਉਨਾਂ ਨੇ ਜੇਤੂ ਖਿਡਾਰਣਾਂ ਨੂੰ ਸਨਮਾਨਿਤ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …