ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀਆਂ ਦੋ
ਲੜਕੀਆਂ ਦਾ ਅਨੰਦ ਕਾਰਜ਼ ਕਰਵਾਇਆ ਗਿਆ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਮਨਦੀਪ ਕੌਰ ਦਾ ਅਨੰਦ ਕਾਰਜ਼ ਗੁਰਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਵਾਸੀ ਲੋਹਾਰੀ ਕਲਾਂ ਫਤਿਹਗੜ੍ਹ ਸਾਹਿਬ ਅਤੇ ਅਮਨਪ੍ਰੀਤ ਕੌਰ ਉਰਫ ਸਵਾਤੀ ਦਾ ਅਨੰਦ ਕਾਰਜ਼ ਪ੍ਰਿਤਪਾਲ ਸਿੰਘ ਸਪੁੱਤਰ ਇੰਦਰਜੀਤ ਸਿੰਘ ਵਾਸੀ ਜਗਾਧਰੀ ਯਮੁਨਾ ਨਗਰ ਹਰਿਆਣਾ ਨਾਲ ਅੱਜ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਦੀਆਂ ਲੜਕੀਆਂ ਦਾ 63ਵਾਂ ਅਤੇ 64ਵਾਂ ਅਨੰਦ ਕਾਰਜ਼ ਹੈ।ਸੁਭਾਗ ਜੋੜੀਆਂ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ ਦੀਆਂ ਸਾਰੀਆਂ ਵਸਤਾਂ ਦੇ ਕੇ ਤੋਰਿਆ ਗਿਆ।
ਦੋਵਾਂ ਜੋੜੀਆਂ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਬੀਬੀ ਜਗੀਰ ਕੌਰ (ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਜੀ), ਮੀਤ-ਪ੍ਰਧਾਨ ਡਾ. ਜਗਦੀਪਕ ਸਿੰਘ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਅਰੌੜਾ ਮੈਂਬਰ, ਬੀਬੀ ਪ੍ਰੀਤਇੰਦਰਜੀਤ ਕੌਰ ਮੈਂਬਰ, ਜੈ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਸਰਦਾਰਨੀ ਅਤੇ ਡਾ. ਨਿਰਮਲ ਸਿੰਘ, ਤਿਲਕ ਰਾਜ ਜਨਰਲ ਮੈਨੇਜਰ, ਅਸ਼ੋਕ ਸੇਠੀ ਪੱਤਰਕਾਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਹਰਪਾਲ ਸਿੰਘ ਸੋਸ਼ਲ ਵਰਕਰ, ਨਰਿੰਦਰਪਾਲ ਸਿੰਘ ਸੋਹਲ, ਹਰਪਾਲ ਸਿੰਘ ਸੰਧੂ, ਪਰਮਿੰਦਰ ਸਿੰਘ ਭੱਟੀ, ਬੀਬੀ ਸੁਰਿੰਦਰ ਕੌਰ ਭੱਟੀ, ਡੀ.ਐਸ.ਪੀ (ਰਿਟਾ.) ਬਖ਼ਸ਼ੀਸ਼ ਸਿੰਘ ਅਤੇ ਸਰਦਾਰਨੀ ਹਰਮਿੰਦਰ ਕੌਰ, ਅਮਰਜੀਤ ਸਿੰਘ ਮੀਤ ਪ੍ਰਧਾਨ ਬਾਬਾ ਜੁਝਾਰ ਸਿੰਘ ਅਕੈਡਮੀ ਚੌਂਤਾ, ਜੋਗੇਸ਼ ਸੂਰੀ ਅਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿੱਤਾ।ਵਿਧਾਇਕਾ ਬੀਬੀ ਜੀਵਨਜੋਤ ਕੌਰ ਨੇ ਬੱਚੀਆਂ ਲਈ ਸ਼ਗਨ ਭੇਜਿਆ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media