ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਬੀਤੀ ਰਾਤ ਪੰਜਾਬ ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦੇ ਘਰ ਵਿੱਚ ਦਾਖਲ ਹੋ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ।ਜੋ ਕਿ ਉਨਾਂ ਦੇ ਜਬਾੜੇ ਵਿੱਚ ਲੱਗੀ ਸੀ।ਉਨਾਂ ਦਾ ਹਾਲ ਚਾਲ ਜਾਨਣ ਲਈ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਕੇ.ਡੀ ਹਸਪਤਾਲ ਵਿਖੇ ਪੁੱਜੇ ਅਤੇ ਪ੍ਰਮਾਤਮਾ ਅੱਗੇ ਉਨਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ।
ਈ.ਟੀ.ਓ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।ਈ.ਟੀ.ਓ ਵਲੋਂ ਡਾਕਟਰਾਂ ਨਾਲ ਗਿੱਲ ਦੀ ਸਿਹਤ ਨੂੰ ਲੈ ਕੇ ਗੱਲਬਾਤ ਵੀ ਕੀਤੀ ਅਤੇ ਦੱਸਿਆ ਕਿ ਆਪਰੇਸ਼ਨ ਸਫ਼ਲ ਹੋ ਗਿਆ ਹੈ ਅਤੇ ਹੁਣ ਉਹ ਖਤਰੇ ਤੋਂ ਬਾਹਰ ਹਨ।ਉਨਾਂ ਕਿਹਾ ਉਨਾਂ ਨੂੰ ਰਾਤੀਂ ਜਦੋਂ ਹੀ ਘਟਨਾ ਦਾ ਪਤਾ ਲੱਗਾ ਤਾਂ ਉਸੇ ਸਮੇਂ ਹੀ ਐਸ.ਐਸ.ਪੀ ਦਿਹਾਤੀ ਨੂੰ ਫੋਨ ‘ਤੇ ਹਦਾਇਤ ਕੀਤੀ ਕਿ ਜਲਦ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …