ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਸੌਂਪਿਆ ਚੈਕ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ
ਧਾਰਮਿਕ ਇਨਾਮ ਵੰਡ ਸਮਾਗਮ ਦੌਰਾਨ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ ਅਤੇ ਸੀ.ਟੀ ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਜੀ ਨੂੰ ਸੌਂਪਿਆ।ਉਨਾਂ ਕਿਹਾ ਕਿ ਲੋਕ ਭਲਾਈ ਦੇ ਕਾਰਜ਼ਾਂ ਲਈ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ ਅਤੇ ਜੇਕਰ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ।ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।
ਇਸ ਮੌਕੇ ਓ.ਐਸ.ਡੀ ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਗੁਰਮੁੱਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media