Sunday, August 23, 2026

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਡਾ. ਨਿੱਜ਼ਰ ਨੇ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਅੱਜ 51ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ 2020-21 ਸੈਸ਼ਨ ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਤ 580 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਤੇ ਕਾਲਜ ਦੀ ਸਲਾਨਾ ਰਿਪੋਰਟ ਪੜਣ ਉਪਰੰਤ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਡਿਗਰੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ।ਉਨਾਂ ਨੇ ਕਿਹਾ ਕਿ ਡਿਗਰੀ ਕੋਈ ਕਾਗਜ਼ੀ ਦਸਤਾਵੇਜ਼ ਹੀ ਨਹੀਂ, ਬਲਕਿ ਇਹ ਜ਼ਿੰਦਗੀ ਦੀ ਨਵੀਂ ਦਿਸ਼ਾ ਦਾ ਆਗਾਜ਼ ਹੈ।ਬੱਚਿਆਂ ਨੂੰ ਹਿੰਮਤ, ਮਿਹਨਤ, ਲਗਨ ਤੇ ਵਿਸ਼ਵਾਸ਼ ਨਾਲ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਖਿੜੇ ਮੱਥੇ ਸਵੀਕਾਰ ਕਰਨਾ ਚਾਹੀਦਾ ਹੈ।ਉਨਾਂ ਨੇ ਮਾਂ ਬੋਲੀ ਨੂੰ ਕਦੇ ਵੀ ਨਾ ਭੁੱਲਣ ਦਾ ਸੰਦੇਸ਼ ਦਿੱਤਾ।ਸੰਗੀਤ ਵਿਭਾਗ ਵਲੋਂ ਫੋਕ ਆਰਕੈਸਟਰਾ ‘ਤੇ ਸਮੂਹ ਗੀਤ ਪੇਸ਼ ਕੀਤਾ।ਸਮਾਰੋਹ ਸਮੇਂ ਕਾਲਜ ਕਾਉਂਸਲ ਤੇ ਸਟਾਫ ਮੈਂਬਰ ਹਾਜ਼ਰ ਰਹੇ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …