Sunday, August 23, 2026

ਵਿਧਾਇਕਾ ਭਰਾਜ ਨੇ ਪੂਰਾ ਦਿਨ ਫ੍ਰੀ ਰੱਖਿਆ ਟੋਲ ਪਲਾਜਾ

20 ਦਿਨਾਂ ‘ਚ ਪ੍ਰਬੰਧ ਦਰੁਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁੱਸਤ ਕਰਨ ਦੀ ਹਦਾਇਤ ਕੀਤੀ ਸੀ।ਪਰ ਇਸ ਦੀ ਪਾਲਣਾ ਨਾ ਹੋਣ ਕਾਰਨ ਅੱਜ ਉਨ੍ਹਾਂ ਵਲੋਂ ਮੁੜ ਟੋਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਟੋਲ ਇਕੱਤਰ ਕਰਨ ਵਾਲੇ ਠੇਕੇਦਾਰਾਂ ਅਤੇ ਰੱਖ-ਰਖਾਅ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਅਗਲੇ 20 ਦਿਨਾਂ ਦੇ ਅੰਦਰ-ਅੰਦਰ ਪ੍ਰਬੰਧ ਸਹੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਵਿਧਾਇਕਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਠੇਕੇਦਾਰਾਂ ਨੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਨਾ ਬਣਾਈ ਤਾਂ ਟੋਲ ਪਲਾਜ਼ਾ ਨੂੰ ਨਿਯਮਾਂ ਦਾ ਪਾਲਣ ਹੋਣ ਤੱਕ ਪੱਕੇ ਤੌਰ ’ਤੇ ਟੋਲ ਫੀਸ ਮੁਕਤ ਕਰਵਾਉਣ ਦੀ ਕਵਾਇਦ ਉਲੀਕੀ ਜਾਵੇਗੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਅੱਜ ਇਲਾਕੇ ਦੇ ਲੋਕਾਂ ਲਈ ਕਾਲਾਝਾੜ ਟੋਲ ਪਲਾਜ਼ਾ ਨੂੰ ਪੂਰੇ ਦਿਨ ਲਈ ਸੰਕੇਤਕ ਤੌਰ ’ਤੇ ਬੰਦ ਕਰਵਾਇਆ ਗਿਆ ਸੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …