ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ
2 ਰੋਜ਼ਾ ‘ਉਦਮਤਾ’ ਸਬੰਧੀ ਸਿਖਲਾਈ ਪ੍ਰੋਗਰਾਮ ‘ਮੇਕ ਇਨ ਟਰਨ’ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ ਸਿਖਲਾਈ ਪ੍ਰੋਗਰਾਮ ’ਚ ਮਾਈਂਡ ਮੈਨੇਜਰ ਅਕੈਡਮੀ ਦੇ ਸੰਸਥਾਪਕ ਅਤੇ ਨਿਰਦੇਸ਼ਕ ਮੇਜਰ ਵਿਸ਼ਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਹੁਨਰ ਵਿਕਾਸ ਲਈ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਕਰਨ ਲਈ ਉਨ੍ਹਾਂ ਦਾ ਇਹ ਪ੍ਰੋਗਰਾਮ ਇਕ ਮੰਚ ਪ੍ਰਦਾਨ ਕਰਦਾ ਹੈ।ਡਾ. ਮਹਿਲ ਸਿੰਘ, ਡਾ. ਏ.ਕੇ ਕਾਹਲੋਂ, ਡਾ. ਪੂਨਮ ਸ਼ਰਮਾ, ਡਾ: ਨਿਧੀ ਸਭਰਵਾਲ, ਪ੍ਰੋ: ਤੁਸ਼ਾਰ ਬੱਤਰਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਵਿਸ਼ਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਵਪਾਰ ਯੋਜਨਾ ਚੈਂਪੀਅਨਸ਼ਿਪ ਨੂੰ ਦੋ ਭਾਗਾਂ ’ਚ ਵੰਡਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਪਹਿਲਾਂ ਆਪਣੇ ਹੁਨਰ ਨੂੰ ਅਪਗ੍ਰੇਡ ਕਰਨ ’ਚ ਸਹਾਇਤਾ ਮਿਲੇ ਅਤੇ ਫਿਰ ਅਗਲਾ ਗੇੜ ਚੁਣਿਆ ਜਾ ਸਕੇ।ਮੇਕਇਨਟਰਨ ਨੇ ਪਹਿਲੇ ਸ਼ੁਰੂਆਤੀ ਰਾਊਂਡ ਦੇ ਦੌਰ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦਾ ਆਯੋਜਨ ਕੀਤਾ।ਇਸ ਸਿਖਲਾਈ ਅਧੀਨ ਵਿਦਿਆਰਥੀ ਇਕ ਚੋਣ ਪ੍ਰਕਿਰਿਆ ’ਚੋਂ ਲੰਘੇ, ਜਿਸ ’ਚ ਚੋਟੀ ਦੇ 5 ਵਿਦਿਆਰਥੀਆਂ ਦੀ ਚੁਣਿਆ ਗਿਆ ਹੈ।ਡਾ. ਮਹਿਲ ਸਿੰਘ ਤੇ ਵਿਸ਼ਾਲ ਨੇ ਹਿੱਸਾ ਲੈਣ ਵਾਲੇ ਸਮੂਹ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ।ਡਾ. ਨਿਧੀ ਸੱਭਰਵਾਲ ਨੇ ਸੈਸ਼ਨ ਦੇ ਸਪੀਕਰ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਅਜੈ ਸਹਿਗਲ, ਡਾ. ਰਛਪਾਲ ਸਿੰਘ ਅਤੇ ਕਾਮਰਸ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media