ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ
ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਗਮ ਅਰਦਾਸ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ਦੌਰਾਨ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਦੇ ਸਮੂਹ ਵਿੱਦਿਅਕ ਅਦਾਰਿਆਂ ਦੀ ਚੱਲਦੀ ਆ ਰਹੀ ਪ੍ਰਥਾ ਨੂੰ ਕਾਇਮ ਰੱਖਦਿਆਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਹਰ ਸਾਲ ਅਰਦਾਸ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media