ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸਮੇਤ ਹੋਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼ਤਾਬਦੀ ਸਮਾਗਮ ਦੀ ਸਫ਼ਲਤਾ ਲਈ ਦਿੱਲੀ ਦੀ ਸੰਗਤ ਦਾ ਧੰਨਵਾਦ ਕਰਦਿਆਂ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਮੁੱਖ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …