Saturday, October 17, 2026

ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਵੱਲੋਂ ਪ੍ਰਿੰਸੀਪਲ ਸ੍ਰ. ਮਨਦੀਪ ਸਿੰਘ ਜੀ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਰਸਾਤੀ ਇਮਾਰਤਾਂ ਦੇ ਸੁੰਦਰ-ਸੁੰਦਰ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਜਿਕ ਸਿਖਿਆ ਵਿਸ਼ੇ ਦੇ ਅਧਿਆਪਕਾਂ ਨੇ ਵਿਰਸਤੀ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਕਿਹਾ ਕਿ ਬਦਲਦੇ ਸਮੇਂ ਵਿੱਚ ਪੁਰਾਣੇ ਸਮਾਰਕ ਅਤੇ ਸੰੰਸਕ੍ਰਿਤੀ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਗੌਰਵਮਈ ਪੁਰਾਤਨ ਸੰਸਕ੍ਰਿਤੀ ਨੂੰ ਸੁਰਜੀਤ ਰਖੀਏ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …