Sunday, September 20, 2026

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਗਰਲਜ਼ ਵਲੋਂ ਦਾਖਲਾ ਪ੍ਰੀਖਿਆ ਮਈ 2023 ‘ਚ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ) ਮੁਹਾਲੀ ਵਲੋਂ ਮਈ 2023 ‘ਚ ਨੌਵੇਂ ਬੈਚ ਲਈ ਦਾਖਲਾ ਪ੍ਰੀਖਿਆ ਲਈ ਜਾਣੀ ਹੈ ।
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ ਸੰਸਥਾ ਵਿੱਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿਲਜ਼, ਵਿਅਕਤੀਤਵ ਵਿਕਾਸ ਤੇ ਆਤਮ ਵਿਸ਼ਵਾਸ ਸਿਰਜਣਾ, ਐਨ.ਸੀ.ਸੀ ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐਸ.ਐਸ.ਬੀ ਅਤੇ ਹਥਿਆਰਬੰਦ ਬਲਾਂ ਵਿੱਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ ਡੀ.ਏ.ਵੀ ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁੱਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰਵੀਂ ਦੀ ਪ੍ਰੀਖਿਆ ਪਾਸ ਕੀਤੇ ਹੋਣਾ ਸ਼ਾਮਲ ਹੈ।
ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਜਲਜ਼ ਦੇ ਆਨਲਾਈਨ ਪੋਰਟਲ www.mbafpigirls.in <http://www.mbafpigirls.in/> ‘ਤੇ ਕਲਿਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਆਉਣ ਵਾਲਾ ਖਰਚਾ ਜਿਸ ਵਿੱਚ ਟ੍ਰੇਨਿੰਗ, ਖਾਣਾ, ਵਰਦੀ ਆਦਿ ਸ਼ਾਮਲ ਹਨ, ਪੰਜਾਬ ਸਰਕਾਰ ਵਲੋਂ ਦਿੱਤਾ ਜਾਂਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …