ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਵਿਦਿਆਰਥੀ ਦਾ ਸਨਮਾਨ
ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ (ਐਮ.ਏ ਸਮੈਸਟਰ ਚੋਥਾ) ਨੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਪ੍ਰਸਤੀ ਹੇਠ ਏਕ ਭਾਰਤ ਸ੍ਰੇਸ਼ਟ ਭਾਰਤ ਦੇ ਨਾਮ ਹੇਠ ਮਨੀਪੁਰ ਵਿੱਚ ਕਰਵਾਏ ਗਏ `ਯੁਵਾ ਸੰਗਮ: ਮਨੀਪੁਰ ਦਰਸ਼ਨ` ਪ੍ਰੋਗਰਾਮ ਵਿਚ ਭਾਗ ਲਿਆ।
ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਲਪ੍ਰੀਤ ਸਿੰਘ ਨੇ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਨ ਲਈ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਉਨ੍ਹਾ ਕਿਹਾ ਕਿ ਕਮਲਪ੍ਰੀਤ ਨੇ ਮਨੀਪੁਰ ਦੇ ਮੁੱਖ ਮੰਤਰੀ ਐਨ.ਬਿਰੇਨ ਤੇ ਮਨੀਪੁਰ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈ਼ਸਰ ਐਨ.ਲੋਕੇਂਦ੍ਰਾ ਸਿੰਘ ਦੇ ਸਨਮੁੱਖ ਪੰਜਾਬੀ ਸਭਿਆਚਾਰ ਦੇ ਵੱਖ-ਵੱਖ ਪੱਖਾਂ ਸਬੰਧੀ ਵਿਚਾਰ ਪੇਸ਼ ਕੀਤੇ।ਇਸ ਪ੍ਰੋਗਰਾਮ ਦੇ ਤਹਿਤ ਹੀ ਇਸ ਵਿਦਿਆਰਥੀ ਨੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਝੂਮਰ ਦੀ ਪੇਸ਼ਕਾਰੀ ਕੀਤੀ।ਵਿਦਿਆਰਥੀ ਕਮਲਪ੍ਰੀਤ ਅਗਲੇ ਪ੍ਰੋਗਰਾਮ ਵਿੱਚ ਇਕ ਖੋਜ-ਪੱਤਰ ਦੀ ਪੇਸ਼ਕਾਰੀ ਰਾਹੀਂ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਨੂੰ ਪੰਜਾਬੀ ਸਭਿਆਚਾਰ ਸਬੰਧੀ ਆਪਣੇ ਵਿਚਾਰ ਪ੍ਰਗਟ ਕਰੇਗਾ।
ਡਾ. ਮਨਜਿੰਦਰ ਸਿੰਘ ਨੇ ਵਿਦਿਆਰਥੀ ਦੀ ਇਸ ਮਾਣ-ਮੱਤੀ ਪ੍ਰਾਪਤੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬੀ ਅਧਿਐਨ ਸਕੂਲ ਅਕਾਦਮਿਕ, ਸਾਹਿਤਕ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿਚ ਨਿਰੰਤਰ ਸਰਗਰਮ ਰਹਿੰਦਾ ਹੈ।ਵਿਭਾਗ ਦੇ ਵਿਦਿਆਰਥੀ ਵੀ ਆਪਣੀ ਸਾਹਿਤਕ ਸੂਝ ਅਤੇ ਕਲਾਤਮਕ ਪ੍ਰਤਿਭਾ ਦੇ ਰਾਹੀਂ ਪੰਜਾਬੀ ਅਧਿਐਨ ਸਕੂਲ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਣ ਵਿਚ ਵਾਧਾ ਕਰਦੇ ਹਨ।ਉਨ੍ਹਾਂ ਨੇ ਵਿਦਿਆਰਥੀ ਕਮਲਪ੍ਰੀਤ ਨੂੰ ਵਿਭਾਗ ਵਲੋਂ ਸਨਮਾਨ ਚਿੰਨ੍ਹ ਦੇ ਕੇ ਭਵਿੱਖ ਵਿੱਚ ਅਜਿਹੀਆਂ ਹੋਰ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਰਮਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਹਰਿੰਦਰ ਕੌਰ, ਡਾ. ਕੰਵਲਦੀਪ ਕੌਰ, ਡਾ. ਪਵਨ ਕੁਮਾਰ, ਡਾ਼ ਕੰਵਲਜੀਤ ਕੌਰ, ਡਾ. ਇੰਦਰਪ੍ਰੀਤ ਕੌਰ, ਡਾ. ਜਸਪਾਲ ਸਿੰਘ, ਡਾ਼ ਹਰਿੰਦਰ ਸਿੰਘ, ਡਾ਼ ਗੁਰਪ੍ਰੀਤ ਸਿੰਘ, ਡਾ਼ ਚੰਦਨਪ੍ਰੀਤ ਸਿੰਘ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …