Thursday, July 30, 2026

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਖਾਲਸਾਈ ਖੇਡਾਂ

ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜ਼ੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ

ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀ.ਡੀ.ਏ ਗਰਾਊਂਡ ਦਿੱਲੀ ਵਿਖੇ ਪੁੱਜਾ।ਇਥੇ ਘੋੜਿਆਂ ਦੀਆਂ ਦੌੜਾਂ ਹੋਈਆਂ ਅਤੇ ਨਿਹੰਗ ਸਿੰਘਾਂ ਨੇ ਜੰਗਜ਼ੂ ਕਰਤਬ ਦਿਖਾਏ।ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਜੇਤੂ ਖਿਡਾਰੀਆਂ ਨੂੰ ਪ੍ਰਮੁੱਖ ਸਖਸ਼ੀਅਤਾਂ ਨੇ ਸਨਮਾਨਿਤ ਕੀਤਾ।
ਖਾਲਸਾਈ ਖੇਡਾਂ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ, ਕੁਲਦੀਪ ਸਿੰਘ ਭੋਗਲ, ਸੁਖਦੇਵ ਸਿੰਘ ਰਿਆਤ, ਬੀਬੀ ਮਨਦੀਪ ਕੌਰ ਬਖਸ਼ੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸਿਮਰਜੀਤ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਨਿਹਾਲ ਸਿੰਘ ਸੁਰਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਜੱਸਾ ਸਿੰਘ, ਜਰਨੈਲ ਸਿੰਘ ਵਿਧਾਇਕ, ਮੈਨੇਜਰ ਸੁਖਰਾਜ ਸਿੰਘ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਨਾ, ਜਸਵੀਰ ਸਿੰਘ ਲੌਂਗੋਵਾਲ, ਇੰਚਾਰਜ਼ ਮਨਜੀਤ ਸਿੰਘ, ਕਰਤਾਰ ਸਿੰਘ, ਹਰਪਾਲ ਸਿੰਘ ਵਧੀਕ ਮੈਨੇਜਰ ਨਿਸ਼ਾਨ ਸਿੰਘ ਅਤੇ ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …