ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਅੰਤਰ ਸਕੂਲ
ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 24 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸ਼ਬਦ ਨਾਲ ਕੀਤਾ ਗਿਆ।ਮੁਕਾਬਲਿਆਂ ਵਿੱਚ ਅਮਰਜੀਤ ਸਿੰਘ ਰੰਧਾਵਾ ਲੈਕਚਰਾਰ ਗਰਮਤਿ ਅਧਿਐਨ ਖ਼ਾਲਸਾ ਕਾਲਜ ਅਤੇ ਸ੍ਰੀਮਤੀ ਯਸ਼ਪ੍ਰੀਤ ਕੌਰ ਲੈਕਚਰਾਰ ਖ਼ਾਲਸਾ ਕਾਲਜ ਨਰਸਿੰਗ ਕਾਲਜ ਅੰਮ੍ਰਿਤਸਰ ਨੇ ਜੱਜ ਦੀ ਭੁਮਿਕਾ ਨਿਭਾਈ।ਵਿਦਿਆਰਥੀਆਂ ਨੇ ਅੰਮ੍ਰਿਤ ਦੀ ਮਹਾਨਤਾ ਅਤੇ ਖ਼ਾਲਸਾ ਸਿਰਜਨਾ ਵਿਸ਼ੇ ‘ਤੇ ਆਪਣੇ-ਆਪਣੇ ਵਿਚਾਰ ਭਾਸ਼ਣ ਰਾਹੀਂ ਪੇਸ਼ ਕੀਤੇ।ਪਹਿਲੇ ਵਰਗ ਵਿੱਚ ਪਵਨਪ੍ਰੀਤ ਕੌਰ ਨੇ ਪਹਿਲਾ, ਸਰਕੀਰਤ ਕੌਰ ਨੇ ਦੂਜਾ ਅਤੇ ਸ਼ੁਭਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਜਦਕਿ ਮਨਸੀਰ ਕੌਰ ਅਤੇ ਸਨੇਹਦੀਪ ਕੌਰ ਨੇ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ।
ਦੂਜੇ ਵਰਗ ਵਿੱਚ ਤਵਲੀਨ ਕੌਰ ਨੇ ਪਹਿਲਾ, ਜੋਬਨਪ੍ਰੀਤ ਸਿੰਘ ਅਤੇ ਮੰਨਤ ਕੌਰ ਨੇ ਦੂਜਾ ਤੇ ਸੰਤਬੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਮਨਜਾਪ ਸਿੰਘ ਨੇ ਹੌਸਲਾ ਅਫਜ਼ਾਈ ਇਨਾਮ ਹਾਸਲ ਕੀਤਾ।ਜੇਤੂ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕ੍ਰਮਵਾਰ 1100 ਰੁਪਏ, 700 ਰੁਪਏ ਅਤੇ 500 ਰੁਪਏ ਦੇ ਨਕਦ ਇਨਾਮਾਂ ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦਿੱਤੇ ਗਏ।ਪ੍ਰੋ. ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ 21 ਅਪ੍ਰੈਲ ਨੂੰ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਸਮਾਗਮ ‘ਚ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਅਹੁੱਦੇਦਾਰਾਂ ਤੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਸਟੇਜ ਜੀ.ਟੀ ਰੋਡ ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਨੇ ਸੰਭਾਲੀ।ਧਰਮ ਪ੍ਰਚਾਰ ਕਮੇਟੀ ਵੱਲੋਂ ਜੱਜਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਵਤਾਰ ਸਿੰਘ ਘੁੱਲਾ ਮੈਂਬਰ ਇੰਚਾਰਜ਼ ਬਿਰਧ ਘਰ, ਜਸਬੀਰ ਸਿੰਘ, ਸੂਬਾ ਸਿੰਘ, ਰਬਿੰਦਰਬੀਰ ਸਿੰਘ ਭੱਲਾ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਨੇ ਹਾਜਰੀ ਭਰੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media