Tuesday, August 4, 2026

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਪਰਮਜੀਤ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਦਲਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਭੇਟ ਕਰ ਕੇ ‘ਜੀ ਆਇਆ’ ਕਿਹਾ। ਉਨਾਂ ਕਿਹਾ ਕਿ ਟ੍ਰੈਫਿਕ ਅਜੋਕੇ ਸਮੇਂ ਦੀ ਇਕ ਮੁੱਖ ਸਮੱਸਿਆ ਹੈ ਜਿਸ ਨੂੰ ਸਹੀ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਪਰਮਜੀਤ ਸਿੰਘ ਨੇ ਆਵਾਜਾਈ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਇਸ ਦੇ ਨਿਯਮਾਂ, ਜੁਰਮਾਨੇ ਅਤੇ ਸਮੇਂ ਸਮੇਂ ’ਤੇ ਜਾਰੀ ਹੋਈਆਂ ਟ੍ਰੈਫਿਕ ਹਦਾਇਤਾਂ ਨੂੰ ਧਿਆਨ ’ਚ ਰੱਖਣ ਲਈ ਪ੍ਰੇਰਿਆ।ਉਨਾਂ ਨੇ ਸਾਂਝ ਕੇਂਦਰ ਦੇ ਫਾਇਦੇ, ਉਥੋਂ ਮਿਲਣ ਵਾਲੀਆਂ ਸਹੂਲਤਾਂ ਅਤੇ ਕੰਮਕਾਜ਼ ਬਾਰੇ ਵੀ ਦੱਸਿਆ।ਦਲਜੀਤ ਸਿੰਘ ਨੇ ਸੜਕ ਸੁਰੱਖਿਆ ਸਬੰਧੀ ਚਿੰਨ੍ਹਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਪਰਿਵਾਰ ਅਤੇ ਹੋਰਨਾਂ ਨੂੰ ਵੀ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ।
ਸਲਵੰਤ ਸਿੰਘ ਨੇ ਸੜਕ ਦੁਰਘਟਨਾ ਤੋਂ ਬਚਣ ਲਈ ਹੈਲਮਟ ਦੀ ਵਰਤੋਂ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਟ੍ਰੈਫਿਕ ਲਾਇਟਾਂ ਦੇ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ।ਸੈਮੀਨਾਰ ਦੇ ਅੰਤ ’ਚ ਡਾ. ਪ੍ਰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਸਮਨਦੀਪ ਕੌਰ, ਡਾ. ਪ੍ਰਦੀਪ ਕੌਰ, ਡਾ. ਚੰਚਲ ਬਾਲਾ, ਪ੍ਰੋ. ਮਨਬੀਰ ਕੌਰ ਤੇ ਹੋਰ ਸਟਾਫ਼ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …