Monday, September 14, 2026

ਖਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਮੱਸਿਆਵਾਂ ’ਤੇ ਗੈਸਟ ਲੈਕਚਰ ਕਰਵਾਇਆ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਸਮੱਸਿਆਵਾਂ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।
ਸੈਮੀਨਾਰ ਦੌਰਾਨ ਡਾ. ਛਾਬੜਾ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਬਾਰੇ ਉਨ੍ਹਾਂ ਦੀਆਂ ਧਾਰਨਾਵਾਂ ਬਾਰੇ ਸਵਾਲ ਪੁੱਛੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਮਾਨਸਿਕ ਸਮੱਸਿਆਵਾਂ, ਉਨ੍ਹਾਂ ਦੇ ਲੱਛਣਾਂ, ਕਾਰਨਾਂ ਅਤੇ ਨਜਿੱਠਣ ਦੇ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਮਾਨਸਿਕ ਬਿਮਾਰੀਆਂ ਦੇ ਹੱਲ ਲਈ ਵਿਦਿਆਰਥੀਆਂ ਦੇ ਨਾਲ ਸਕਾਰਾਤਮਕ ਪੁਸ਼ਟੀਕਰਨ ਅਤੇ ਦ੍ਰਿਸ਼ਟੀਕੋਣ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਛਾਬੜਾ ਦੁਆਰਾ ਦਿੱਤੀ ਗਈ ਜਾਣਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਮਾਨਸਿਕ ਬਿਮਾਰੀਆਂ ਨਾਲ ਨਜਿੱੱਠਣ ਦਾ ਇਕੋ ਇਕ ਹੱਲ ਹੈ ਕਿ ਆਪਣੇ ਆਪ ਨੂੰ ਰੁਝੇਵੇਂ ਭਰੇ ਸਮੇਂ ’ਚੋਂ ਸਵੇਰ ਦੀ ਸੈਰ, ਕਸਰਤ, ਸਹੀ ਨੀਂਦ ਲੈਣਾ, ਖਾਣ ਪੀਣ ਦਾ ਸਮਾਂ ਨਿਰਧਾਰਿਤ ਹੋਣਾ ਅਤੇ ਮੋਬਾਇਲ ਦੀ ਲੋੜ ਮੁਤਾਬਿਕ ਦੀ ਵਰਤੋਂ ਆਦਿ ਉਚਿਤ ਨੁਕਤੇ ਹਨ।
ਉਨ੍ਹਾਂ ਆਰਟਸ ਐਂਡ ਹਿਊਮੈਨਟੀਜ਼ ਦੇ ਡੀਨ ਪ੍ਰੋ: ਜਸਪ੍ਰੀਤ ਕੌਰ ਅਤੇ ਡਾ: ਜਸ਼ਨਦੀਪ ਕੌਰ ਦੁਆਰਾ ਕਰਵਾਏ ਲੈਕਚਰ ਸਬੰਧੀ ਯਤਨਾਂ ਦੀ ਵੀ ਪ੍ਰਸੰਸਾ ਕੀਤੀ।ਸੈਮੀਨਾਰ ਵਿੱਚ ਡਾ: ਜਸਦੀਪ ਕੌਰ, ਡਾ. ਭਾਰਤੀ ਜਸਰੋਟੀਆ, ਪ੍ਰੋ: ਇੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਵੀ ਮੌਜ਼ੂਦ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …