ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਇਕੱਠੇ ਸਮਾਂ ਬਿਤਾਉਣ ਤੇ ਸਹਿਪਾਠੀ ਕਿਰਿਆਵਾਂ ’ਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਆ।ਡਾ. ਛਾਬਰਾ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂ ਕਿਹਾ ਕਿ ਜਦ ਵੀ ਕਦੇ ਉਹ ਤਨਾਅ ’ਚ ਹੋਣ ਆਪਣੇ ਮਾਂ ਬਾਪ ਅਤੇ ਦੋਸਤਾਂ ਨਾਲ ਗੱਲ ਕਰਨ ਤਾਂ ਮਸਲੇ ਹੱਲ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦਾ ਜਵਾਬ ਸੰਜ਼ੀਦਗੀ ਨਾਲ ਦਿੱਤੇ।
ਮੰਚ ਦਾ ਸੰਚਾਲਨ ਪ੍ਰਭਜੋਤ ਕੌਰ ਨੇ ਕੀਤਾ, ਜਦਕਿ ਧੰਨਵਾਦ ਦਾ ਮਤਾ ਸਿਮਰਨਪਾਲ ਕੌਰ ਨੇ ਪੇਸ਼ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …