Sunday, December 22, 2024

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਇੰਚਾਰਜ਼ ਪਲਵਿੰਦਰ ਸਿੰਘ, ਮੇਜਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …