Monday, July 28, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸੀਨੀਅਰ ਵਿੰਗ ਵਲੋਂ ਪ੍ਰਿੰਸੀਪਲ ਮਨਦੀਪ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਅੱਠਵੀਂ-ਆਈ ਦੀ ਹਰਨੂਰ ਕੌਰ ਨੇ ਵਿਸ਼ਵ ਵਿਰਾਸਤ ਦਿਵਸ ‘ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਰਸਾਤੀ ਇਮਾਰਤਾਂ ਦੇ ਸੁੰਦਰ-ਸੁੰਦਰ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਮਾਜਿਕ ਸਿਖਿਆ ਵਿਸ਼ੇ ਦੇ ਅਧਿਆਪਕਾਂ ਨੇ ਵਿਰਸਤੀ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਮਨਦੀਪ ਸਿੰਘ ਨੇ ਕਿਹਾ ਕਿ ਬਦਲਦੇ ਸਮੇਂ ਵਿੱਚ ਪੁਰਾਣੇ ਸਮਾਰਕ ਅਤੇ ਸੰਸਕ੍ਰਿਤੀ ਪ੍ਰਭਾਵਿਤ ਹੋ ਰਹੀ ਹੈ।ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਗੌਰਵਮਈ ਪੁਰਾਤਨ ਸੰਸਕ੍ਰਿਤੀ ਨੂੰ ਸੁਰਜੀਤ ਰੱਖੀਏ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …