Sunday, December 22, 2024

ਜੀ.ਟੀ ਰੋਡ ਸਕੂਲ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਲੋਗਨ ਲਿਖਣ ਅਤੇ ਅੰਗ੍ਰੇਜ਼ੀ ਵਿਭਾਗ ਵਲੋਂ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲੇਖ ਲਿਖਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।‘ਰੀਡਰ ਕਲੱਬ’ ਦੇ ਵਿਦਿਆਰਥੀਆਂ ਨੇ ਮਹਾਨ ਲੇਖਕਾਂ ਦੀਆਂ ਜੀਵਨੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਅਤੇ ਇਕ ਦੂਜੇ ਨੂੰ ਤੋਹਫੇ ਦੇ ਰੂਪ ਵਿੱਚ ਪੁਸਤਕਾਂ ਦੇਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਪੁਸਤਕ ਵਿਅਕਤੀ ਦੀ ਸਭ ਤੋਂ ਚੰਗੀ ਸਾਥੀ ਹੁੰਦੀ ਹੈ’।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ 23 ਅਪ੍ਰੈਲ ਨੂੰ ਮਨਾਏ ਜਾਂਦੇ ਇਸ ਦਿਵਸ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਲਾਇਬ੍ਰੇਰੀਅਨ ਸ਼੍ਰੀਮਤੀ ਰਣਜੋਤ ਕੌਰ ਅਤੇ ਸ਼੍ਰੀਮਤੀ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …