ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਾਲਾਨਾ ਇੰਟਰ ਹਾਊਸ ਖੇਡਾਂ ਕਰਵਾਈਆਂ ਗਈਆਂ।ਜਿਸ ਦੌਰਾਨ ਲੜਕੇ ਤੇ ਲੜਕੀਆਂ ਦੇ ਫੁੱਟਬਾਲ, ਵਾਲੀਵਾਲ, ਹੈਂਡਬਾਲ, ਰੱਸਾਕਸ਼ੀ, ਟੇਬਲ ਟੈਨਿਸ, ਸਤਰੰਜ ਕੈਰਮ ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ ਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ ਇਨਾਮਾਂ ਦੀ ਵੰਡ ਕੀਤੀ।ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਰਪਿੰਦਰ ਕੌਰ, ਮੈਡਮ ਰਜਿੰਦਰ ਕੌਰ, ਸੁਨੀਲ ਕੁਮਾਰ, ਦਿਨੇਸ਼ ਠਾਕੁਰ ਆਦਿ ਮੌਜ਼ੂਦ ਸਨ।ਅੰਤ ਵਿੱਚ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਸਮੂਹ ਸਟਾਫ ਦਾ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਸੰਪਨ ਕਰਵਾਉਣ ਲਈ ਧੰਨਵਾਦ ਵੀ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …