ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਅੱਜ ਧਰਤੀ ਦਿਵਸ ਅਤੇ ਈਦ ਮਨਾਈ ਗਈ।ਮੈਡਮ ਕੁਮਾਰੀ ਪਿੰਦਰਜੀਤ ਸਿੰਘ ਨੇ ਈਦ ਅਤੇ ਮੈਡਮ ਸੁਭਜੋਤਪਾਲ ਕੌਰ ਨੇ ਧਰਤੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਪੋਸਟਰ ਮੁਕਾਬਲੇ ਵਿੱਚ ਹਿੱਸਾ ਲਿਆ।ਸਕੂਲ ਦੇ ਪ੍ਰਿੰਸੀਪਲ ਸਰਦਾਰ ਜਗਸੀਰ ਸਿੰਘ ਨੇ ਗੱਲਬਾਤ ਕਰਦੇ ਹੋਏ ਵਾਤਾਵਰਣ ਨੂੰ ਬਚਾਉਣ ਸਬੰਧੀ ਵੱਖ-ਵੱਖ ਉਪਾਅ ਸਾਂਝੇ ਕੀਤੇ।ਬੱਚਿਆਂ ਨੇ ਵਾਤਾਵਰਣ ਸਾਫ-ਸੁਥਰਾ ਰੱਖਣ ਦਾ ਪ੍ਰਣ ਵੀ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …