ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ
ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੇ 60:40 ਹਿੱਸੇ ਨਾਲ ਲਾਗੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਗ੍ਰੋਸ ਇਨਰੋਲਮੈਂਟ ਦਰ ਨੂੰ ਵਧਾਉਣ ਅਤੇ ਵਿੱਤੀ ਤੌਰ `ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ।
ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਧਿਕਾਰੀ ਮੁਕੁਲ ਬਾਵਾ ਨੇ ਦੱਸਿਆ ਕਿ ਵਿਦਿਆਰਥੀ ਪੰਜਾਬ ਰਾਜ ਦਾ ਪੱਕਾ ਵਸਨੀਕ ਹੋਵੇ ਅਤੇ ਪੰਜਾਬ ਰਾਜ ਵਲੋਂ ਪ੍ਰਮਾਣਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੋਵੇ।ਵਿਦਿਆਰਥੀ ਦੇ ਮਾਤਾ-ਪਿਤਾ ਅਤੇ ਸਰਪ੍ਰਸਤ ਦੀ ਸਾਰੇ ਵਸੀਲਿਆਂ ਤੋਂ ਆਮਦਨ 2,50,000/- ਰੁਪਏ (ਢਾਈ ਲੱਖ) ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਵਿਦਿਆਰਥੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਪਹਿਲਾਂ ਫ੍ਰੀ-ਸ਼ਿਪ ਕਾਰਡ ਲਈ ਬਿਨੈ ਕਰਨਗੇ, ਜੋ ਕਿ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਵਲੋਂ ਸਕੀਮ ਦੇ ਨਿਯਮਾਂ ਅਨੁਸਾਰ ਪ੍ਰਵਾਨ ਕੀਤਾ ਜਾਵੇਗਾ ਅਤੇ ਪ੍ਰਵਾਨ ਹੋਣ ਉਪਰੰਤ ਵਿਦਿਆਰਥੀ ਆਪਣੀ ਆਈ.ਡੀ ਵਿਚੋਂ ਪ੍ਰਵਾਨ ਫ੍ਰੀ-ਸ਼ਿਪ ਕਾਰਡ ਡਾਊਨਲੋਡ ਕਰਕੇ ਉਸ ਦੇ ਆਧਾਰ ‘ਤੇ ਕਿਸੇ ਵੀ ਸੰਸਥਾ ਵਿੱਚ ਬਿਨਾਂ ਫੀਸ ਤੋਂ ਦਾਖਲਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਉਪਰੰਤ ਸਕਾਲਰਸ਼ਿਪ ਪੋਰਟਲ ਖੁੱਲ੍ਹਣ `ਤੇ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਵਿਦਿਆਰਥੀ ਸਕਾਲਰਸ਼ਿਪ ਲਈ ਬਿਨੈ ਕਰਨਗੇ।ਉਨ੍ਹਾਂ ਦੱਸਿਆ ਕਿ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਰਾਸ਼ੀ ਡੀ.ਬੀ.ਟੀ ਮੋਡ ਰਾਹੀਂ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media