ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੀ
ਗਈ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਸ਼ਹਿਰ ਵਿੱਚ 10 ਵੱਖ-ਵੱਖ ਸਥਾਨਾਂ ‘ਤੇ ਯੋਗਸ਼ਾਲਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇੰਨਾਂ੍ਹ ਯੋਗਸ਼ਾਲਾਵਾਂ ਵਿੱਚ ਸਿਖਲਾਈਯਾਫਤਾ ਯੋਗਾ ਮਾਹਿਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇ ਰਹੇ ਹਨ।
ਉਨਾਂ ਦੱਸਿਆ ਕਿ ਇਸ ਵੇਲੇ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ, ਸਹਿਜ਼ ਇੰਨਕਲੇਵ, ਰਣਜੀਤ ਐਵੀਨਿਊ ਹਾੳੂਸਿੰਗ ਬੋਰਡ ਕਾਲੋਨੀ, ਐਸ.ਜੀ ਇਨਕਲੇਵ, ਵੀਰ ਗਾਰਡਨ, ਆਂਸਲ ਟਾਵਰ, ਅਲਫਾ ਇੰਟਰਨੈਸ਼ਲ ਸਿਟੀ ਵਿੱਚ ਸਵੇਰੇ 6.00 ਤੋਂ 7.00 ਵਜੇ ਤੱਕ ਯੋਗਾ ਕਲਾਸ ਲੱਗ ਰਹੀ ਹੈ।ਇਸ ਤੋਂ ਇਲਾਵਾ ਏਅਰੋ ਸਿਟੀ ਅਤੇ ਡਰੀਮ ਸਿਟੀ ਵਿਚ ਸਵੇਰੇ 7.00 ਵਜੇ ਤੋਂ 8.00 ਵਜੇ ਤੱਕ ਯੋਗਸ਼ਾਲਾ ਲੱਗਦੀ ਹੈ, ਜਦਕਿ ਬਲਿਊ ਇਨਕਲੇਵ ਵਿਚ ਸਵੇਰੇ 5 ਤੋਂ 6 ਵਜੇ ਤੱਕ ਯੋਗਸ਼ਾਲਾ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ‘ਸੀ.ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ `ਤੇ ਕਾਲ 76694-00500 ਜਾਂ ਵੈਬਸਾਈਟ <https://cmdiyogshala.punjab.gov.in> ‘ਤੇ ਲਾਗਇਨ ਕਰਨ ਦੀ ਅਪੀਲ ਕਰਦਿਆਂ ਸੀ.ਐਮ ਦੀ ਯੋਗਸ਼ਾਲਾ ਨੂੰ ਪੰਜਾਬੀਆਂ ਦੀ ਸਿਹਤ ਲਈ ਵਰਦਾਨ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਜਿਥੇ ਵੀ 25 ਲੋਕ ਇਕੱਠੇ ਹੋ ਕੇ ਯੋਗਾ ਕਰਨ ਲਈ ਤਿਆਰ ਹੋਣਗੇ, ਉਨ੍ਹਾਂ ਦੀ ਮੰਗ ਮੁਤਾਬਿਕ ਸੀ.ਐਮ ਦੀ ਯੋਗਸ਼ਾਲਾ ਖੋਲ੍ਹ ਕੇ ਦਿੰਦਿਆਂ ਮੁਫ਼ਤ ‘ਚ ਯੋਗਾ ਟ੍ਰੇਨਰ ਪ੍ਰਦਾਨ ਕੀਤੇ ਜਾਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media