Saturday, December 21, 2024

ਮੁੱਖ ਮੰਤਰੀ ਵਲੋਂ ਕੌਮੀ ਖੇਡਾਂ ‘ਚ ਤਮਗੇ ਜਿੱਤਣ ਵਾਲੇ 5 ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ 5 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪਿਛਲੇ ਦਿਨੀਂ ਆਯੋਜਿਤ ਸਮਾਗਮ ਦੌਰਾਨ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਚਾਰ ਖਿਡਾਰੀਆਂ ਨੂੰ ਕੌਮੀ ਖੇਡਾਂ ਵਿੱਚ ਚਾਂਦੀ ਦੇ ਤਮਗੇ ਜਿੱਤਣ ਲਈ 3-3 ਲੱਖ ਰੁਪਏ ਦੇ ਨਗਦ ਇਨਾਮ ਅਤੇ ਇੱਕ ਖਿਡਾਰੀ ਨੂੰ ਕਾਂਸੀ ਦਾ ਤਮਗਾ ਜਿੱਤਣ ਲਈ ਦੋ ਲੱਖ ਰੁਪਏ ਦੇ ਇਨਾਮ ਨਾਲ ਨਿਵਾਜਿਆ ਗਿਆ ਹੈ।ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਜ਼ਾਦਵੀਰ ਸਿੰਘ ਨੂੰ ਤੀਰ ਅੰਦਾਜ਼ੀ (ਵਿਅਕਤੀਗਤ), ਸਾਨਿਆ ਨੂੰ ਤਲਵਾਰਬਾਜ਼ੀ, ਹਰਪ੍ਰੀਤ ਸਿੰਘ ਨੂੰ ਕੁਸ਼ਤੀ (87 ਕਿਲੋ) ਅਤੇ ਸੁਖਜਿੰਦਰ ਸਿੰਘ ਨੂੰ ਰੋਇੰਗ (ਐਮ 4*2 ਕਿਲੋਮੀਟਰ) ਵਿੱਚ ਚਾਂਦੀ ਤਮਗਾ ਹਾਸਿਲ ਕਰਨ ਲਈ ਸਨਮਾਨ ਵਜੋਂ 3-3 ਲੱਖ ਰੁਪਏ ਨਗਦ ਇਨਾਮ ਵਜੋਂ ਪ੍ਰਦਾਨ ਕੀਤੇ ਗਏ ਹਨ ਜਦੋਂ ਕਿ ਸਪਰਸ਼ ਕੁਮਾਰ ਨੂੰ ਮੁੱਕੇਬਾਜ਼ੀ (51 ਕਿਲੋ) ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ 2 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਅਤੇ ਇਨ੍ਹਾਂ ਖਿਡਾਰੀਆਂ ਦੇ ਸਮੂਹ ਕੋਚਾਂ ਨੂੰ ਵੀ ਵਧਾਈ ਦਿੱਤੀ ਹੈ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …