Sunday, December 22, 2024

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਵਿਦਿਆਰਥੀਆਂ ਵਲੋਂ ਮਿੱਟੀ, ਹਵਾ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਧਰਤੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੂੰ ਪਲਾਸਟਿਕ ਬੈਗ ਦੀ ਵਰਤੋਂ ਘੱਟ ਕਰਨ, ਪਾਣੀ ਦੀ ਬਰਬਾਦੀ ਅਤੇ ਦਰੱਖਤਾਂ ਦੀ ਕਟਾਈ ਨੂੰ ਰੋਕਣ ਬਾਰੇ ਦੱਸਿਆ ਗਿਆ।ਧਰਤੀ ਦਿਵਸ ਦੀ ਮਹਤੱਤਾ ਨੂੰ ਦਰਸਾਉਂਦੇ ਹੋਏ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਇਸ ਮੁਹਿੰਮ ਤਹਿਤ ਧਰਤੀ ਨੂੰ ਹਰਿਆ ਭਰਿਆ ਰੱਖਣ ਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਤੋਂ ਬਚਣ ਲਈ ਬੂਟੇ ਲਗਾ ਕੇ ਬੱਚਿਆਂ ਨੂੰ ਲਾਮਬੰਦ ਕੀਤਾ ਗਿਆ।ਵਿਦਿਆਰਥੀਆਂ ਨੇ ਇਸ ਸਮੇਂ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਕੀਤਾ।ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਵਿਦਿਆਰਥੀਆਂ ਨੂੰ ਪਾਣੀ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਹੁੰਦੀ ਦੁਰਵਰਤੋਂ ਰੋਕਣ ਲਈ ਪ੍ਰੇਰਿਤ ਵੀ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …