ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕਤਾ
ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਚੈਅਰਮੈਨ ਭਾਈ ਬਲਜੀਤ ਸਿੰਘ, ਸਰਕਲ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ, ਨੈਸ਼ਨਲ ਕੋ-ਆਰਡੀਨੇਟਰ, ਡਾਇਰੈਕਟਰ ਬ੍ਰਿਜਿੰਦਰਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਆਪਣੇ ਭਾਸ਼ਣ ’ਚ ਨੈਤਿਕਤਾ ਦਾ ਮਨੁੱਖੀ ਜੀਵਨ ’ਚ ਸਥਾਨ ਬਾਰੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਨੈਤਿਕਤਾ ਹੀ ਸਮਾਜ ਦੀ ਰੀੜ ਦੀ ਹੱਡੀ ਅਤੇ ਮਨੁੱਖੀ ਜੀਵਨ ਦੀ ਨੀਂਹ ਹੈ।
ਬ੍ਰਿਜਿੰਦਰਪਾਲ ਸਿੰਘ ਨੇ ਗੁਰੂ ਨਾਨਕ ਸਾਹਿਬ ਦੀ ਬਾਣੀ ਅਤੇ ਨੈਤਿਕਤਾ ਦੇ ਵਿਕਾਸ ਜਿਹੇ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਅਹਿਮ ਸਾਖੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ਼ ਬਾਣੀ ਰਾਹੀ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਦਾ ਜ਼ਿਕਰ ਕੀਤਾ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਯੋਜਿਤ ਕੀਤੀ ਧਾਰਮਿਕ ਪ੍ਰੀਖਿਆ ’ਚ ਪੁਜੀਸ਼ਨ ਹਾਸਲ ਕਰਨ ਵਾਲੇ ਕਾਲਜ ਦੇ 8 ਵਿਦਿਆਰਥੀਆਂ ਅਤੇ ਸਬੰਧਿਤ ਅਧਿਆਪਕਾਂ ਨੂੰ ਵੀ ਸਨਮਾਨਿਆ ਗਿਆ।ਸੈਮੀਨਾਰ ਦਾ ਆਯੋਜਨ ਐਨ.ਐਸ.ਐਸ ਵਿਭਾਗ ਕੋ-ਆਰਡੀਨੇਟਰ ਡਾ: ਗੁਰਜੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ ਅਤੇ ਡਾ: ਅਵਨੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ ਅਤੇ ਡਾ. ਮਨਿੰਦਰ ਕੌਰ ਨਾਲ ਮਿਲ ਕੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media