ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਸਮੈਸਟਰ ਪੰਜਵੇਂ ਦੇ ਨਤੀਜਿਆਂ ’ਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ਬੀ.ਏ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਉਨ੍ਹਾਂ ਕਿਹਾ ਕਿ ਬੀ.ਏ ਸਮੈਸਟਰ 5ਵੇਂ ਦੇ ਸਾਰੇ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉਪਰ ਅੰਕ ਹਾਸਲ ਕੀਤੇ ਹਨ।ਇਸ ਅਕਾਦਮਿਕ ਸ਼ੈਸ਼ਨ ’ਚ ਬੀ.ਏ ਸਮੈਸਟਰ 5ਵਾਂ ’ਚੋਂ ਕਵਲਜੀਤ ਕੌਰ ਨੇ 69 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ, ਮੁਸਕਾਨ ਨੇ 68 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਸਪਨਾ ਅਤੇ ਹਰਪ੍ਰੀਤ ਕੌਰ ਨੇ 66 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਪ੍ਰਿੰ: ਗੁਰਦੇਵ ਸਿੰਘ ਨੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹ ਲਿਖ ਕੇ ਵਰਤਮਾਨ ਸਮਾਜ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …