ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਗਿਆਰਵੀਂ ਜਮਾਤ ਵਿੱਚ ਨਵੇਂ ਦਾਖਲ ਹੋਏ
ਵਿਦਿਆਰਥੀਆਂ ਦੇ ਸੁਆਗਤ ਲਈ ਇੱਕ ਸਮਾਗਮ ਕਰਵਾਇਆ ਗਿਆ।ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਦੀ ਸਥਾਪਨਾ ਅਤੇ ਅਸੂਲਾਂ ਬਾਰੇ ਜਾਣਕਾਰੀ ਦਿੱਤੀ।ਰੰਗਾਰੰਗ ਪ੍ਰੋਗਰਾਮ ਵੀ ਪੇਸ਼਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਸਕੂਲ ਦੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜ਼ੂਦ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media