Tuesday, November 24, 2026

ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਕਣਕ ਦੇ ਨਾੜ ਨੂੰ ਪੈਲੀ ਵਿੱਚ ਛੱਡ ਦਿੱਤਾ ਜਾਂਦਾ ਹੈ।ਬਾਅਦ ਵਿੱਚ ਨਾੜ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ।ਕਈ ਵਾਰ ਕਣਕ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰਖ਼ਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ।ਇਸ ਸਥਿਤੀ ਨੂੰ ਮੁੱਖ ਰੱਖਦਿਆਂ ਦੇ ਨਾੜ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਜ਼ਰੂਰਤ ਹੈ।ਇਹ ਹੁਕਮ 11 ਜੂਨ 2023 ਤੱਕ ਲਾਗੂ ਰਹੇਗਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …