Thursday, September 17, 2026

ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਵੰਡੇ ਮੈਡਲ ਤੇ ਸਰਟੀਫਿਕੇਟ

ਭੀਖੀ, 25 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਵੰਡੇ ਗਏ।ਜ਼ਿਕਰਯੋਗ ਹੈ ਕਿ ਸਕੂਲ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਕੁੱਲ 70 ਵਿਦਿਆਰਥੀਆਂ ਨੇ ਇਹ ਟੈਸਟ ਦਿੱਤਾ ਸੀ, ਜਿੰਨਾਂ ਵਿਚੋਂ 30 ਵਿਦਿਆਰਥੀਆਂ ਨੇ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਅੱਗੇ ਵਧਣ ਲਈ ਹੌਸਲਾ ਅਫ਼ਜ਼ਾਈ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …