ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ 2023 ਦੌਰਾਨ ਝੋਨੇ/
ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਮਿਆਰੀ ਬੀਜ਼ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਹਿੱਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਬੀਜ਼ ਵਿਕਰੇਤਾਵਾਂ ਨਾਲ ਬੀਜ਼ਾਂ ਦੀ ਵਿਕਰੀ ਸਬੰਧੀ ਜ਼ਰੂਰੀ ਮੀਟਿੰਗ ਕੀਤੀ ਗਈ।
ਮੁੱਖ ਖੇਤੀਬਾੜੀ ਅਫਸਰ ਗਿੱਲ ਨੇ ਜਿਲ੍ਹੇ ਦੇ ਸਮੂਹ ਬੀਜ਼ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ/ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਉਚ ਮਿਆਰ ਦੇ ਬੀਜ਼ ਕਿਸਾਨਾਂ ਨੂੰ ਵਾਜ਼ਿਬ ਰੇਟ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਬੀਜ਼ਾਂ ਦੀ ਵਿਕਰੀ ਦੌਰਾਨ ਕਿਸਾਨ ਨੂੰ ਪੱਕਾ ਖਰੀਦ ਬਿੱਲ ਜ਼ਰੂਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕੋਈ ਵੀ ਡੀਲਰ ਝੋਨੇ/ਬਾਸਮਤੀ ਦੇ ਬੀਜ਼ ਵੱਧ ਰੇਟ ‘ਤੇ ਕਿਸਾਨਾਂ ਨੂੰ ਨਾ ਵੇਚੇ ਅਤੇ ਬੀਜ਼ ਐਕਟ ਅਨੁਸਾਰ ਸਮੂਹ ਡੀਲਰ ਬੀਜ਼ਾਂ ਦੀ ਵਿਕਰੀ ਨਾਲ ਸਬੰਧਤ ਮੁਕੰਮਲ ਰਿਕਾਰਡ ਮੇਨਟੇਨ ਕਰਨਾ ਯਕੀਨੀ ਬਣਾਉਣ।ਮੁੱਖ ਖੇਤੀਬਾੜੀ ਅਫਸਰ ਵਲੋਂ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਮਿਆਰੀ ਬੀਜ਼ ਮੁਹੱਈਆ ਕਰਵਾਉਣ ਹਿੱਤ ਬੀਜ਼ ਵਿਕਰੇਤਾਵਾਂ ਦੀ ਚੈਕਿੰਗ ਅਤੇ ਬੀਜ਼ਾਂ ਦੀ ਸੈਂਪਲਿੰਗ ਪਹਿਲ ਦੇ ਅਧਾਰ ‘ਤੇ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ।ਖੇਤੀਬਾੜੀ ਵਿਕਾਸ ਅਫਸਰ (ਬੀਜ਼) ਰਛਪਾਲ ਸਿੰਘ ਬੰਡਾਲਾ ਨੇ ਦੱਸਿਆ ਕਿ ਸਮੂਹ ਬੀਜ਼ ਵਿਕਰੇਤਾ ਕਿਸੇ ਵੀ ਅਣਅਧਿਕਾਰਤ ਕਿਸਮ ਦੀ ਵਿਕਰੀ ਨਾ ਕੀਤੀ ਜਾਵੇ।
ਇਸ ਮੌਕੇ ਤਜਿੰਦਰ ਸਿੰਘ ਖੇਤੀਬਾੜੀ ਅਫਸਰ ਮਜੀਠਾ, ਰਮਨ ਕੁਮਾਰ ਖੇਤੀਬਾੜੀ ਅਫਸਰ ਅਟਾਰੀ, ਪਰਜੀਤ ਸਿੰਘ ਔਲਖ ਖੇਤੀਬਾੜੀ ਵਿਕਾਸ ਅਫਸਰ, ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਜ਼ੋਰਾਵਰ ਸਿੰਘ ਆਦਿ ਅਧਿਕਾਰੀ ਅਤੇ ਰਮੇਸ਼ ਕੁਮਾਰ ਪ੍ਰਧਾਨ, ਹਰਵੰਸ ਸਿੰਘ, ਅਰੁਣ ਕੁਮਾਰ, ਦੀਪਕ ਜੈਨ, ਨਵਤੇਜ ਸਿੰਘ, ਰਕੇਸ਼ ਕੁਮਾਰ, ਜਸਬੀਰ ਸਿੰਘ ਆਦਿ ਬੀਜ਼ ਵਿਕਰੇਤਾ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media