Thursday, September 17, 2026

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਪੌਦਾਕਰਨ ਕੀਤਾ ਗਿਆ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਵਿਦਿਆਰਥੀਆਂ ’ਚ ਕੁਦਰਤ ਨਾਲ ਸਦਭਾਵਨਾ ਦੇ ਗੁਣ ਪੈਦਾ ਕਰਨ ਲਈ ਪੌਦਾਕਰਨ ਕੀਤਾ ਗਿਆ।ਵਿਦਿਆਰਥੀਆਂ ਨੇ ਕੈਂਪਸ ਵਿਖੇ ਪੌਦੇ ਲਗਾਏ ਅਤੇ ਪੌਦਿਆਂ ਨੂੰ ਪਾਲਣ ਦਾ ਪ੍ਰਣ ਵੀ ਕੀਤਾ।
ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ ਕੇ ਧਵਨ ਨੇ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਦਿਸ਼ਾਨਿਰਦੇਸ਼ਾਂ ਤਹਿਤ ਵਾਤਾਵਰਣ ਨੂੰ ਸਾਫ਼ ਸੁੱਥਰਾ ਤੇ ਹਰਿਆ ਭਰਿਆ ਬਣਾਉਣ ਦੇ ਮਕਸਦ ਤਹਿਤ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਰੁੱਖਾਂ ਦੀ ਕਟਾਈ ਵਜੋਂ ਗਲੋਬਲ ਵਾਰਮਿੰਗ ਬਹੁਤ ਉਚ ਪੱਧਰ ਨਾਲ ਹੋਈ ਹੈ, ਜਿਸ ਨਾਲ ਮੌਸਮ ’ਚ ਭਾਰੀ ਤਬਦੀਲੀ ਆਈ ਹੈ।ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਕਾਲ ’ਚ ਘੱਟੋ-ਘੱਟ ਇਕ ਰੁੱਖ ਲਗਾਉਣ ’ਚ ਆਪਣਾ ਅਹਿਮ ਸਹਿਯੋਗ ਦੇਣਾ ਚਾਹੀਦੀ ਹੈ।
ਇਸ ਮੌਕੇ ਕੋਆਰਡੀਨੇਟਰ ਡਾ. ਤਾਜਪ੍ਰੀਤ ਕੌਰ, ਡਾ. ਚਰਨਜੀਤ ਕੌਰ, ਡਾ. ਸਤਿੰਦਰ ਕੌਰ ਅਤੇ ਡਾ. ਕਵਿਤਾ ਦੀ ਅਗਵਾਈ ਹੇਠ ਕਾਲਜ ਦੇ ਕਰੀਬ 20 ਵਿਦਿਆਰਥੀਆਂ ਵਲੋਂ ਵੱਖ-ਵੱੱਖ ਤਰ੍ਹਾਂ ਦੇ ਛਾਂਦਾਰ ਪੌਦੇ ਲਗਾਏ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …