ਸਮਰਾਲਾ, 26 ਅਪਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਇੱਕ ਸ਼ੋਕ ਮੀਟਿੰਗ ਅੱਜ ਪੰਜਾਬੀ ਸਾਹਿਤ ਸਭਾ ਸਮਰਾਲਾ
ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਅਤੇ ਫਰੰਟ ਦੇ ਸੀਨੀ: ਮੀਤ ਪ੍ਰਧਾਨ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਤੇ ਪੰਜਾਬ ਦੀ ਸਿਆਸਤ ਦੇ ਬੋਹੜ ਵਜੋਂ ਜਾਣੇ ਜਾਂਦੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਵਿੱਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿੱਚ ਕਰੀਬ 60 ਸਾਲ ਆਪਣੀ ਧਾਂਕ ਜਮਾ ਕੇ ਰੱਖੀ ਹੈ।ਇਹ ਸਾਰਾ ਕੁੱਝ ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਨਰਮ ਦਿਲੀ ਦੀ ਮਿਸਾਲ ਸਨ, ਜਿਨ੍ਹਾਂ ਨੇ ਹਰੇਕ ਧਰਮ ਦਾ ਸਨਮਾਨ ਕਰਦੇ ਹੋਏ ਆਪਣੀ ਸੱਤਾ ਦੌਰਾਨ ਪੂਰੇ ਖੁੱਲੇ ਗੱਫੇ ਦਿੱਤੇ, ਜਿਸ ਕਾਰਨ ਅੱਜ ਪੂਰਾ ਪੰਜਾਬ ਕੀ ਪੂਰਾ ਦੇਸ਼ ਸਦਮੇ ਵਿੱਚ ਹੈ।ਮੀਟਿੰਗ ਵਿੱਚ ਦਰਸ਼ਨ ਸਿੰਘ ਕੰਗ, ਰਾਜਿੰਦਰ ਸਿੰਘ, ਸੁਰਿੰਦਰ ਕੁਮਾਰ, ਸ਼ਵਿੰਦਰ ਸਿੰਘ, ਕਾਮਰੇਡ ਬੰਤ ਸਿੰਘ, ਪਰਮਜੀਤ ਸਿੰਘ, ਰਵਿੰਦਰ ਕੌਰ ਆਦਿ ਤੋਂ ਇਲਾਵਾ ਫਰੰਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media