ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਝੰਡੇਰ ਨੂੰ ਜਥੇਬੰਦੀ
ਦਾ ਸੂਬਾਈ ਪ੍ਰਧਾਨ ਚੁਣੇ ਜਾਣ ‘ਤੇ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ, ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ ਸ਼ਰਮਾ, ਪਲਵਿੰਦਰ ਸਿੰਘ ਧੰਮੂ, ਪੈਰਾ ਮੈਡੀਕਲ ਯੂਨੀਅਨ ਦੇ ਗੁਰਪ੍ਰੀਤ ਸਿੰਘ ਸੰਧੂ, ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੇ ਹਰਵਿੰਦਰ ਸਿੰਘ ਬੱਲ ਅਤੇ ਲਖਵਿੰਦਰ ਸਿੰਘ ਸੋਹੀ, ਰਵਿੰਦਰ ਸ਼ਰਮਾ, ਸੁਖਦੇਵ ਸਿੰਘ ਵਿਛੋਆ, ਗੁਰਸ਼ਰਨ ਸਿੰਘ ਬੱਬਰ, ਜਸਪਾਲ ਸਿੰਘ ਕੋਟ ਖਾਲਸਾ, ਹਰਕਮਲ ਸਿੰਘ ਸੈਣੀ, ਵਰਿੰਦਰ ਸਿੰਘ, ਗੁਰਦਿਆਲ ਭਗਤ ਗੁਰਵਿੰਦਰ ਸਿੰਘ ਤੁੰਗ, ਬਲਜਿੰਦਰ ਸਿੰਘ ਮੱਲ੍ਹੀ, ਸੂਰਜ ਮਾਹਲ ਆਦਿ ਆਗੂ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media