Monday, July 1, 2024

ਰਾਸ਼ਟਰੀ ਏਕਤਾ ਹੀ ਦੇਸ਼ ਦੀ ਸਭ ਤੋਂ ਵੱਡੀ ਸ਼ਕਤੀ – ਡਿਪਟੀ ਕਮਿਸ਼ਨ

PPN1912201423

ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼੍ਰੀ ਐਸ. ਐਨ ਸ਼ਰਮਾ ਜੋਨਲ ਡਾਇਰੈਕਟਰ ਦੀ ਅਗਵਾਨੀ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 17.12.2014 ਤੋਂ 21.12.2014 ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਜਿਵੇਂ ਕਿ ਰਾਜਸਥਾਨ, ਮਨੀਪੁਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵੱਖ-ਵੱਖ ਜ਼ਿਲਿਆਂ ਤੋਂ 250 ਨੌਜਵਾਨ ਭਾਗ ਲੈ ਰਹੇ ਹਨ।
ਇਸ ਕੈਂਪ ਦੇ ਮੁੱਖ ਆਯੋਜਕ ਸ੍ਰੀ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਹਨ, ਅੱਜ ਦੇ ਮੁਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਦੇਸ਼ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ ਕਿਉਂਕਿ ਭਾਰਤ ਦੁਨੀਆ ਦਾ ਇੱਕ ਉਹ ਮੁਲਕ ਹੈ ਜਿਸ ਵਿੱਚ 28 ਰਾਜ, 638588 ਪਿੰਡ, 3000 ਜਾਤੀਆਂ ਤੇ ਜਨ-ਜਾਤੀਆਂ, 398 ਬੋਲੀਆਂ, 22 ਸੰਵਿਧਾਨਿਕ ਭਾਸ਼ਾਵਾਂ ਹਨ।ਇਸ ਦੇ ਨਾਲ ਹੀ ਸੱਭਿਆਚਾਰਕ ਅਤੇ ਖਾਣ-ਪੀਣ ਦੀ ਵੀ ਵਿਭਿੰਨਤਾ ਹੈ।ਇਸ ਲਈ ਭਾਰਤ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਇੱਕ ਅਖੰਡ ਭਾਰਤ ਦੇ ਰੂਪ ਵਿੱਚ ਇੱਕ ਵਿਸ਼ਵ ਵਿੱਚ ਆਪਣੀ ਏਕਤਾ, ਅਖੰਡਤਾ, ਆਪਸੀ ਭਾਈਚਾਰਕ ਸਾਂਝ ਲਈ ਇੱਕ ਰੋਲ ਮਾਡਲ ਬਨਣਾ ਹੈ ਕਿਉਂਕਿ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਾਣ ਰੱਖਦਾ ਹੈ।ਇਸੇ ਹੀ ੳੇਦੇਸ਼ ਦੇ ਨਾਲ ਭਾਰਤ ਦੇ ਨੌਜਵਾਨ ਵਰਗ ਵਿੱਚ ਰਾਸ਼ਟਰੀ ਏਕਤਾ, ਆਪਸੀ ਸਦਭਾਵ, ਸੱਭਿਆਚਾਰਕ ਸਾਂਝ ਅਤੇ ਅਮੀਰ ਵਿਰਸੇ ਆਦਿ ਦੇ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ।
ਇਸ ਦੇ ਨਾਲ ਹੀ ਸ੍ਰੀ ਸੈਮਸਨ ਮਸੀਹ ਯੂਥ ਕੋਆਰਡੀੱੇਟਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਰਾਜਾਂ ਦੇ ਲੋਕ-ਨਾਚਾਂ, ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਧਾਰਿਤ ਸੈਮੀਨਾਰ,ਵਿਚਾਰ ਗੋਸ਼ਟੀਆ ਸ਼ਾਂਤੀ ਯਾਤਰਾ ਆਦਿ ਦਾ ਆਯੋਜਨ ਕੀਤਾ ਜਾਵੇਗਾ।ਇਸ ਦੇ ਨਾਲ ਹੋਰ ਵਿਸ਼ਿਆਂ ਜਿਵੇਂ ਕਿ ਭਰੂਣ ਹੱਤਿਆ, ਨਸ਼ਿਆਂ, ਏਡਜ਼, ਵਾਤਾਵਰਣ ਆਦਿ ਉੱਤੇ ਚਰਚਾ ਕੀਤੀ ਜਾਵੇਗੀ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply