Thursday, September 17, 2026

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸਿਆਸੀ ਸ਼ਖਸੀਅਤ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਵਿਸ਼ੇਸ਼ ਇਕੱਤਰਤਾ ਕਰਦਿਆਂ ਗਹਿਰੇੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ: ਬਾਦਲ ਨੇ ਆਪਣੇ ਲੰਬੇ ਸਿਆਸੀ ਸਫ਼ਰ ਦੌਰਾਨ ਦੇਸ਼ ਦੇ ਸਭ ਤੋਂ ਛੋਟੇ ਅਤੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਨਣ ਦਾ ਮਾਣ ਹਾਸਿਲ ਕੀਤਾ।ਬੇਮਿਸਾਲ ਸਿਆਸੀ ਸੂਝ-ਬੂਝ, ਪ੍ਰਬੰਧਕੀ ਕੁਸ਼ਲਤਾ, ਸਿਆਣਪ ਅਤੇ ਦੂਰਅੰਦੇਸ਼ੀ ਵਰਗੇ ਗੁਣਾਂ ਸਦਕਾ ਉਹਨਾਂ ਰਾਜਨੀਤੀ ਵਿਚ ਆਪਣੀ ਵੱਖਰੀ ਪਛਾਣ ਬਣਾਈ।ਉਹਨਾਂ ਕਿਹਾ ਕਿ ਅਜਿਹੇ ਦਿੱਗਜ਼ ਨੇਤਾ ਦਾ ਤੁਰ ਜਾਣਾ ਪਰਿਵਾਰ ਲਈ ਹੀ ਨਹੀਂ ਸਗੋਂ ਪੂਰੇ ਸੂਬੇ ਅਤੇ ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਡਾ: ਸਰਬਜੀਤ ਸਿੰਘ ਛੀਨਾ, ਡਾ: ਸੁਬਾ ਸਿੰਘ, ਪ੍ਰਿ: ਮਨਦੀਪ ਸਿੰਘ ਅਤੇ ਹੋਰਨਾਂ ਨੇ ਵੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …