Thursday, September 17, 2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਲੋਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ

ਭੀਖੀ, 26 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਣ ਸਵੇਰ ਦੀ ਪ੍ਰਾਥਨਾ ਸਭਾ ਵਿਚ ਉਹਨਾਂ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਹਨਾਂ ਦੇ ਜੀਵਨ ਤੇ ਵਿਅਕਤੀਤਵ ਸਬੰਧੀ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ।ਇਸ ਮੌਕੇ ਪ੍ਰਿੰਸੀਪਲ ਸਹਿਤ ਸਮੂਹ ਸਟਾਫ ਮੌਜ਼ੂਦ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …