Saturday, July 5, 2025
Breaking News

ਸ. ਬਾਦਲ ਦਾ ਅਕਾਲ ਚਲਾਣਾ, ਸਿੱਖ ਸਿਆਸਤ ‘ਚ ਨਾ ਪੂਰਿਆ ਜਾਣ ਵਾਲਾ ਘਾਟਾ – ਅਦਲੀਵਾਲ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪੰਥਕ ਘਾਟਾ ਤੇ ਸਿੱਖ ਰਾਜਨੀਤੀ ਵਿੱਚ ਵੱਡਾ ਖ਼ਲਾਅ ਦੱਸਿਆ ਗਿਆ ਹੈ।ਸ਼੍ਰੋਮਣੀ ਗੁ:ਪ੍ਰ: ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ ਕਿ ਲਗਪਗ 7 ਦਹਾਕੇ ਸਿੱਖ ਸਿਆਸਤ ਦੇ ਕੇਂਦਰ ਬਿੰਦੂ ਅਤੇ ਅਕਾਲੀ ਰਾਜਨੀਤੀ ਦੇ ਧੁਰਾ ਰਹੇ ਪ੍ਰਕਾਸ਼ ਸਿੰਘ ਬਾਦਲ ਇੱਕ ਪ੍ਰੋੜ ਸਿੱਖ ਆਗੂ ਸਨ ਜਿੰਨਾਂ ਨੇ ਅਕਾਲੀ ਦਲ ਦੇ ਵਰਕਰ ਤੋ ਲੈ ਕੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਦੇ ਤੌਰ ਤੇ ਨਾ ਕੇਵਲ ਪੰਜਾਬ ਦੀ ਬਲਕਿ ਕੌਮਾਂਤਰੀ ਰਾਜਨੀਤੀ ਵਿੱਚ ਆਪਣਾ ਸਿੱਕਾ ਚਲਾਇਆ।ਉਹਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਬਾਦਲ ਦੀਆਂ ਨੀਤੀਆਂ ਹਮੇਸ਼ਾਂ ਕਿਸਾਨ ਪੱਖੀ ਰਹੀਆਂ।ਉਹਨਾਂ ਹੋਰ ਕਿਹਾ ਕਿ ਸ ਪ੍ਰਕਾਸ਼ ਸਿੰਘ ਬਾਦਲ ਵਰਗਾ ਸਮੇਂ ਦਾ ਪਾਬੰਦ ਉਹਨਾਂ ਦੇ ਕੱਦ ਵਾਲਾ ਕੋਈ ਹੋਰ ਸਿਆਸਤਦਾਨ ਉਹਨਾਂ ਨੇ ਨਹੀ ਵੇਖਿਆ

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …