Sunday, April 5, 2026

ਸ੍ਰ. ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਅੰਮ੍ਰਿਤਸਰ ਦਾ ਹੋਇਆ ਗੁਣਾਤਮਿਕ ਵਿਕਾਸ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦੇ

File Photo

ਹੋਏ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ, ਵਿੱਤ ਸਕੱਤਰ ਜਤਿੰਦਰ ਪਾਲ ਸਿੰਘ ਅਤੇ ਹੋਰ ਆਗੂਆਂ ਨੇ ਉਨ੍ਹਾਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਗੁਣਾਤਮਕ ਵਿਕਾਸ ਵਿੱਚ ਪਾਏ ਯੋਗਦਾਨ ਦਾ ਜਿਕਰ ਕੀਤਾ ਹੈ।ਮੰਚ ਆਗੂਆਂ ਨੇ ਕਿਹਾ ਕਿ ਭਾਵੇਂ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਏਮਜ਼ ਅਤੇ ਸੈਂਟਰਲ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਬਠਿੰਡਾ ਵਿਖੇ ਤਬਦੀਲ ਕਰ ਦਿੱਤੇ ਗਏ, ਪ੍ਰੰਤੂ ਅੰਮ੍ਰਿਤਸਰ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਹਿੱਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਦਾ ਸਤਿਕਾਰ ਵਾਸਤੇ ਵਿਰਾਸਤੀ ਮਾਰਗ ਦੀ ਉਸਾਰੀ ਕੀਤੀ।ਉਨਾਂ ਵਲੋਂ ਬਤੌਰ ਮੁੱਖ ਮੰਤਰੀ ਕਿਲ੍ਹਾ ਗੋਬਿੰਦਗੜ੍ਹ ਨੂੰ ਫੌਜ ਦੇ ਕਬਜ਼ੇ ਤੋਂ ਮੁਕਤ ਕਰਵਾ ਕੇ ਆਮ ਲੋਕਾਂ ਨੂੰ ਸਮਰਪਿਤ ਕਰਨਾ, ਕੌਮੀ ਪੱਧਰ ਦੇ ਗੌਰਵਮਈ ਕੇਂਦਰੀ ਸੰਸਥਾਨ ਆਈ.ਆਈ.ਐਮ (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਅੰਮ੍ਰਿਤਸਰ ਦੀ ਸਥਾਪਨਾ, ਸੌਫਟਵੇਅਰ ਪਾਰਕਸ ਆਫ਼ ਇੰਡੀਆ ਅੰਮ੍ਰਿਤਸਰ ਦੀ ਸਥਾਪਨਾ, ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਅੰਮ੍ਰਿਤਸਰ ਦੀ ਸਥਾਪਨਾ ਲਈ ਅਟਾਰੀ ਵਿਖੇ 100 ਏਕੜ ਜ਼ਮੀਨ ਦਾ ਪ੍ਰਬੰਧ ਕਰਕੇ ਸੰਸਥਾਨ ਦੀ ਸਥਾਪਨਾ ਲਈ ਮੁੱਢ ਬੰਨ੍ਹਣ, ਜੰਗੀ ਯਾਦਗਾਰ, ਪਾਰਟੀਸ਼ਨ ਮਿਊਸ਼ੀਅਮ, ਅਰਬਨ ਹਾਟ ਦੀ ਸਥਾਪਨਾ, ਰਾਮ ਤੀਰਥ ਦਾ ਵਿਸ਼ਵ ਪੱਧਰੀ ਨਵ-ਨਿਰਮਾਣ, ਮੈਟਰੋ ਬੱਸ ਸੇਵਾ ਦੀ ਸ਼ੁਰੂਆਤ ਆਦਿ ਯਾਦਗਾਰੀ ਕਾਰਜ਼ ਨੇਪਰੇ ਚਾੜ੍ਹ ਕੇ ਨਾਮਣਾ ਖੱਟਿਆ।
ਆਗੁਆਂ ਨੇ ਕਿਹਾ ਕਿ ਸ਼ੁਰੂ ਕੀਤੀ ਸੰਗਤ ਦਰਸ਼ਨ ਦੀ ਨਰੋਈ ਪਿਰਤ ਤਹਿਤ ਅੰਮ੍ਰਿਤਸਰ ਵਿਕਾਸ ਮੰਚ ਦਾ ਪ੍ਰਤੀਨਿਧ ਮੰਡਲ ਜਦੋਂ ਵੀ ਉਨਾਂ ਨੂੰ ਮਿਲਿਆ ਤਾਂ ਬੜੀ ਤਵੱਜ਼ੋ ਅਤੇ ਗੰਭੀਰਤਾ ਨਾਲ ਸੁਣਿਆ।ਅੰਮ੍ਰਿਤਸਰ ਵਿਕਾਸ ਮੰਚ ਦੇ ਸੁਝਾਵਾਂ ਨੂੰ ਅਮਲ ਵਿੱਚ ਲਿਆ ਕੇ ਸਬਜ਼ੀ ਮੰਡੀ ਨੂੰ ਹਾਲ ਗੇਟ ਦੇ ਖੇਤਰ ਤੋਂ ਸ਼ਹਿਰੋਂ ਬਾਹਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਵਿਕਸਤ ਕਰਨ ਲਈ ਉਨ੍ਹਾਂ ਨਿਰਣਾਇਕ ਭੂਮਿਕਾ ਨਿਭਾਈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …