Thursday, July 18, 2024

ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਲਈ ਖਾਦ ਕੰਪਨੀਆਂ ਨੂੰ ਹਦਾਇਤਾਂ ਜਾਰੀ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ, ਖੇਤੀਬਾੜੀ, ਪੰਚਾਇਤਾਂ ਅਤੇ ਐਨ.ਆਰ.ਆਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਸਪਲਾਈ ਸਮੇਂ ਸਿਰ ਪਹੁੰਚ ਯਕੀਨੀ ਬਣਾਉਣ ਸਬੰਧੀ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇਦਿਆਂ ਨਾਲ ਮੀਟਿੰਗ ਕੀਤੀ ਗਈ।
ਉਹਨਾਂ ਕੰਪਨੀਆਂ ਦੇ ਨੁਮਾਇਦਿਆਂ ਨੂੰ ਹਦਾਇਤ ਕੀਤੀ ਕਿ ਸਾਉਣੀ ਰੁੱਤ ਦੀਆਂ ਫਸਲਾਂ ਲਈ ਜਿਲ੍ਹੇ ਦੇ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਖਾਦਾਂ ਨਾਲ ਕੋਈ ਹੋਰ ਬੇਲੋੜੀ ਖੇਤੀ ਵਸਤੂ ਦੀ ਟੈਗਿੰਗ ਨਾ ਕੀਤੀ ਜਾਵੇ।ਜੇਕਰ ਕੋਈ ਵੀ ਕੰਪਨੀ ਜਾਂ ਵਿਅਕਤੀ ਖਾਦਾਂ ਨਾਲ ਬੇਲੋੜੀ ਵਸਤੂ ਦੀ ਟੈਗਿੰਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਵਿੰਦਰ ਸਿੰਘ ਵਲੋਂ ਕੀਤੀਆ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਵਿਕਰੇਤਾਵਾਂ ਨੂੰ ਖਾਦਾਂ ਦੀ ਵੰਡ 60:40 ਦੇ ਅਨੁਪਾਤ ਨਾਲ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਬੀਜ਼ ਖਾਦਾਂ ਅਤੇ ਐਗਰੋਕੈਮੀਕਲਸ ਮੁਹੱਈਆ ਕਰਵਾਉਣ ਸਬੰਧੀ ਜਿਲਾ ਪੱਧਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਚੈਕਿੰਗ ਅਤੇ ਸੈਪਲਿੰਗ ਕਰਨਾ ਯਕੀਨੀ ਬਣਾਉਣਗੇ ਤਾਂ ਜੋ ਕੋਈ ਵੀ ਵਿਅਕਤੀ ਗੈਰ ਮਿਆਰੀ ਖਾਦ ਬੀਜ਼ ਜਾਂ ਐਗਰੋਕੈਮੀਕਲਸ ਨਾ ਵੇਚੇ।ਇਸ ਮੀਟਿੰਗ ਵਿੱਚ ਡਾ. ਸੁਖਰਾਜਬੀਰ ਸਿੰਘ ਗਿੱਲ ਐਸ.ਐਮ.ਐਸ (ਐਫ.ਐਮ), ਡਾ. ਗੁਰਪ੍ਰੀਤ ਸਿੰਘ ਬਾਠ ਏ.ਡੀ.ਓ (ਇਨਫੋਰਸਮੈਂਟ), ਬਲਜੀਤ ਸਿੰਘ ਖਾਦ ਪੂਰਤੀ ਅਫਸਰ ਮਾਰਕਫੈਡ, ਚੰਦਰ ਰਕਵਾਲ ਐਨ.ਐਫ.ਐਲ, ਮਨਜੀਤ ਸਿੰਘ ਮੱਲ੍ਹੀ ਤੇ ਖਾਦ ਕੰਪਨੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਪੰਘੂੜੇ ਵਿੱਚ ਆਈ ਇਕ ਹੋਰ ਨੰਨ੍ਹੀ ਪਰੀ, 191 ਬੱਚਿਆਂ ਦੀ ਜਾਨ ਬਚੀ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ …