Friday, May 22, 2026

ਜਿਲ੍ਹੇ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਲਈ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਬਾਰੇ ਉਲੀਕਿਆ ਐਕਸ਼ਨ ਪਲਾਨ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਚੱਲ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਸਵੱਛ ਸਰਵੇਖਣ ਗ੍ਰਾਮੀਣ 2023 ਫੀਕਲ ਸਲੱਜ ਮੈਨੇਜਮੈਂਟ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਜ਼ਿਲ੍ਹੇ ਨੂੰ ਓ.ਡੀ.ਐਫ ਪਲਸ ਬਣਾਉਣ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਰਵਿੰਦਰ ਪਾਲ ਸਿੰਘ ਸੰਧੂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਜਿਸ ਵਿੱਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਚਰਨਦੀਪ ਸਿੰਘ ਜ਼ਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜ਼ਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਵਲੋਂ ਸਰਕਾਰ ਦੁਆਰਾ ਸੈਨੀਟੇਸ਼ਨ ਦੇ ਕੰਮਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਦਿੱਤੇ ਗਏ ਟੀਚਿਆਂ ਬਾਰੇ ਜਾਣੂ ਕਰਵਾਇਆ ਤੇ ਐਕਸ਼ਨ ਪਲਾਨ 2023-24 ਉਲੀਕਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਦੇ ਪ੍ਰਾਪਤ ਫੰਡਾਂ ਨਾਲ 1355 ਸਮੁਦਾਇਕ ਖਾਦ ਪਿੱਟਾਂ, 581 ਟ੍ਰਾਈਸਾਈਕਲ, 548 ਨਡੇਪ ਪਿੱਟ, 1 ਗੋਬਰ ਧੰਨ ਬਾਇਓਗੈਸ ਪਲਾਂਟ, 387 ਗਿੱਲੇ ਕੂੜੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਫੇਜ਼ ਸਟੋਰੇਜ਼ ਚੈਂਬਰ, ਸਿੰਗਲ ਯੂਜ਼ ਪਲਾਸਟਿਕ ਦੇ ਨਿਪਟਾਰੇ ਲਈ ਬਲਾਕ ਪੱਧਰ ’ਤੇ 6 ਪਲਾਸਟਿਕ ਵੇਸਟ ਮੈਨੇਜ਼ਮੈਂਟ ਯੂਨਿਟ ਅਤੇ ਸੈਂਟਰੀ ਵੇਸਟ ਲਈ 12 ਇੰਸੀਨੇਰੇਟਰ ਅਤੇ 237 ਸਮੂਦਾਇਕ ਸਾਂਝੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਪਿੰਡਾਂ ਵਿੱਚ ਤਰਲ ਕੂੜਾ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ-2 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਦੇ ਪ੍ਰਾਪਤ ਫੰਡਾਂ ਨਾਲ 1370 ਛੱਪੜਾਂ ਅਤੇ ਸਮੂਦਾਇਕ ਪਿੱਟਾਂ, 5000 ਤੋਂ ਵੱਧ ਆਬਾਦੀ ਵਾਲੇ ਪਿੰਡਾਂ ਵਿੱਚ 8 ਥਾਪੜ ਮਾਡਲ ਛੱਪੜਾਂ, 665 ਵਿਅਕਤੀਗਤ ਅਤੇ ਸਮੂਦਾਇਕ ਸੇਕ ਪਿੱਟਾਂ, ਪਸ਼ੂਆਂ ਦੇ ਇਸ਼ਨਾਨ ਅਤੇ ਗੋਬਰ ਦੇ ਨਿਪਟਾਰੇ ਲਈ 665 ਚੈਂਬਰ, ਘਰਾਂ ਚੋਂ ਨਿਕਲਣ ਵਾਲੇ ਪਾਣੀ ਲਈ 44 ਸਮਾਲ ਬੋਰਡ ਅਤੇ ਮਨੁੱਖੀ ਮੱਲ ਦੇ ਨਿਪਟਾਰੇ ਲਈ ਫੀਕਲ ਸਲੱਜ ਪਲਾਂਟ ਲਗਾਏ ਜਾਣਗੇ।
ਇਸ ਮੌਕੇ ਪੰਕਜ ਜੈਨ ਕਾਰਜਕਾਰੀ ਇੰਜੀ: ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬਿਕਰਮਜੀਤ ਸਿੰਘ ਐਸ.ਡੀ.ਓ ਪੰਚਾਇਤੀ ਰਾਜ, ਬਲਕਾਰ ਸਿੰਘ ਪੰਚਾਇਤ ਅਫ਼ਸਰ, ਹਰਪ੍ਰਤਾਪ ਸਿੰਘ ਬਲਾਕ ਤਰਸਿੱਕਾ, ਮੈਡਮ ਵਿਭੂਤੀ ਸ਼ਰਮਾ ਅਤੇ ਸੈਨੀਟੇਸ਼ਨ ਵਿਭਾਗ ਦਾ ਜਿਲ੍ਹਾ ਪੱਧਰੀ ਸਮਾਜਿਕ ਸਟਾਫ ਵੀ ਹਾਜ਼ਰ ਸਨ।

 

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …