ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।ਇਥੇ ਮੀਡੀਆ ਨੂੰ ਜਾਰੀ
ਬਿਆਨ ਵਿੱਚ ਵਿਧਾਇਕ ਡਾਕਟਰ ਸੰਧੂ ਨੇ ਦਾਅਵਾ ਕੀਤਾ ਕਿ ਉਨਾਂ ਨੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਜਲੰਧਰ ਪੱਛਮੀ ਦੇ ਵਾਰਡ ਨੰਬਰ 42 ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਇੱਕ ਸਾਲ ‘ਚ ਜੋ ਬਦਲਾਅ ਪੇਸ਼ ਕੀਤਾ ਹੈ, ਉਸ ਨੁੰ ਦੇਖਦਿਆਂ ਆਉਣ ਵਾਲੀ ਜਲੰਧਰ ਜ਼ਿਮਨੀ ਚੋਣ ‘ਚ ਲੋਕ ਆਮ ਆਦਮੀਂ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ।ਉਨਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ‘ਚ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਲਵੇਗੀ।ਇਸ ਮੌਕੇ ਪਾਰਟੀ ਵਰਕਰ ਅਹੁੱਦੇਦਾਰ ਵੀ ਮੌਜ਼ੂਦ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media