ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੁੰਦਾ ਹੈ।ਉਨਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਫੜ੍ਹੇ ਜਾਣ ’ਤੇ ਵੀ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਜ਼ਾਵਾਂ ਤੋਂ ਬਚ ਜਾਂਦੇ ਹਨ, ਜਿਸ ਨਾਲ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧਦੇ ਹਨ।ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਹੋਣੀ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media