ਪਾਇਲ, 28 ਅਪਰੈਲ (ਬੈਨੀਪਾਲ) – ਜੰਮੂ ਕਸ਼ਮੀਰ ਦੇ ਪੁੰਛ ਨੈਸ਼ਨਲ ਹਾਈਵੇ ‘ਤੇ ਅੱਤਵਾਦੀ ਹਮਲੇ ਦੌਰਾਨ ਦੇਸ਼ ਲਈ ਆਪਣੀ ਸ਼ਹਾਦਤ ਦੇਣ ਵਾਲੇ ਪਿੰਡ
ਚਣਕੋਈਆਂ ਕਲ੍ਹਾਂ ਦੇ ਜਵਾਨ ਸ਼ਹੀਦ ਹੌਲਦਾਰ ਮਨਦੀਪ ਸਿੰਘ ਨਮਿਤ ਪਾਠ ਦਾ ਭੋਗ 30 ਅਪਰੈਲ ਨੂੰ ਪਵੇਗਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਦੇ ਚਾਚਾ ਸੂਬੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਦੁਪਹਿਰ 1.30 ਵਜੇ ਤੱਕ ਵੈਰਾਗਮਈ ਕੀਰਤਨ ਉਪਰੰਤ ਅੰਤਿਮ ਅਰਦਾਸ ਹੋਵੇਗੀ।ਇਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਮੁੱਖ ਸਿਆਸੀ ਆਗੂ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਹੀਦ ਮਨਦੀਪ ਸਿੰਘ ਚਣਕੋਈਆਂ ਕਲ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media