ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬੋਰਡ ਵਲੋਂ ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਇਲਾਕੇ ਦੀ ਨਾਮਵਰ ਸੰਸਥਾ
ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਧੀਰ ਸਿੰਘ ਨੇ ਮੈਰਿਟ ਲਿਸਟ ਵਿੱਚ ਆ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਇਸ ਪ੍ਰਾਪਤੀ ਨੂੰ ਜਮਾਤ ਇੰਚਾਰਜ਼ ਮੈਡਮ ਜਨਿੰਦਰਜੀਤ ਕੋਰ ਅਤੇ ਸਮੂਹ ਸਟਾਫ਼ ਦੀ ਮਿਹਨਤ ਦਾ ਨਤੀਜਾ ਦੱਸਿਆ।ਸਕੂਲ ਸਟਾਫ ਨੇ ਘਰ ਜਾ ਕੇ ਬੱਚੇ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਸਦਾ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਬੱਚੀ ਦੇ ਮਾਤਾ ਬਲਜਿੰਦਰ ਕੌਰ, ਤਾਇਆ ਬਹਾਦਰ ਸਿੰਘ, ਤਾਈ ਜਸਵਿੰਦਰ ਕੌਰ, ਪ੍ਰਭਜੋਤ ਸਿੰਘ, ਮੈਡਮ ਕੁਮਾਰੀ, ਪਿੰਦਰਜੀਤ ਸਿੰਘ, ਕੁਲਦੀਪ ਕੌਰ, ਰੁਪਿੰਦਰ ਕੋਰ, ਬੇਅੰਤ ਕੌਰ ਤੇ ਸ਼ੁਭਜੋਤਪਾਲ ਕੌਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media