ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨਅਰ ਵਲੰਟੀਅਰ ਹਰਵਿੰਦਰ ਰਿਸ਼ੀ ਸਤੋਜ ਨੇ ਪੰਜਾਬ ਮੰਤਰੀ ਮੰਡਲ ਮੀਟਿੰਗ ਵਿੱਚ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ।ਹੁਣ ਜੇ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ ਤੇ ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …