Sunday, December 22, 2024

‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ ਕੇਵਲ ਧਾਲੀਵਾਲ ਨੇ ਮੁਕੇਸ਼ ਕੁੰਦਰਾ ਦੇ ਰੰਗਮੰਚ ਦੇ ਸਫ਼ਰ ਬਾਰੇ ਜਾਣਕਾਰੀ ਦਿੰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਸ਼ਾਨਦਾਰ ਸਮਾਗਮ ਦਾ ਆਗਾਜ਼ ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ ਆਦਿ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ।
ਇਸ ਸਮਾਗਮ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅਲੱਗ-ਅਲੱਗ ਨਾਮਵਾਰ ਸਕੂਲਾਂ ਦੇ 70 ਤੋਂ ਵੱਧ ਵਿਦਿਆਰਥੀਆਂ ਨੇ ਨ੍ਰਿਤ ਦੀਆਂ ਵੰਨਗੀਆਂ ਪੇਸ਼ ਕੀਤੀਆਂ।ਇਹਨਾਂ ਸਕੂਲਾਂ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ, ਐਮ.ਕੇ ਡੀ.ਏ.ਵੀ ਪਬਲਿਕ ਸਕੂਲ ਅਟਾਰੀ, ਹੋਲੀ ਹਾਰਟ, ਭਵਨ ਐਸ.ਐਲ ਸਕੂਲ, ਕਲਾ ਰਸ਼ਮੀ ਅੰਮ੍ਰਿਤਸਰ, ਹੋਲੀ ਹਾਰਟ ਜੂਨੀਅਨ ਸਕੂਲ, ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅਤੇ ਦਿੱਲੀ ਪਬਲਿਕ ਸਕੂਲ ਨੇ ਬੇਹੱਦ ਸ਼ਾਨਦਾਰ ਪ੍ਰੋਗਰਾਮ ਦਾ ਆਗਾਜ਼ ਕੀਤਾ।ਇਸ ਵਿੱਚ ਕਲਾਸੀਕਲ, ਫੋਕ, ਸੂਫ਼ੀ ਸਮੇਤ ਕਈ ਨ੍ਰਿਤ ਪੇਸ਼ ਕੀਤੇ ਗਏ।ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਨ੍ਰਿਤ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਰ ਪਾਉਣ ਵਾਲੇ ਤਬਲਾ ਵਾਦਕ ਪਿਆਰੇ ਲਾਲ ਦਾ ਵਿਰਸਾ ਵਿਹਾਰ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਮੰਚ ਸੰਚਾਲਨ ਸੁਮਨ ਤਾਰਾ ਅਤੇ ਸਾਕਸ਼ੀ ਕਪੂਰ ਨੇ ਕੀਤਾ।
ਇਸ ਮੌਕੇ ਸ਼ਿਵਾਨੀ, ਮੋਨਾ, ਰੋਜ਼ੀ, ਮਮਤਾ, ਰਚਨਾ, ਕਾਜ਼ਲ, ਲਤਿਕਾ ਅਰੋੜਾ, ਬਲਵਿੰਦਰ ਕੌਰ, ਪੂਜਾ ਅਤੇ ਸਾਕਸ਼ੀ ਮਹਿਰਾ ਨੇ ਪ੍ਰੋਗਰਾਮ ਨੂੰ ਸਫ਼ਲਤਾਪੂਰਕ ਕਰਵਾਉਣ ਵਿੱਚ ਸਹਿਯੋਗ ਦਿੱਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …