ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਣ ’ਤੇ ਵਧੀਕ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਵਰਿੰਦਰ ਸਿੰਘ ਠਰੂ, ਗੁਰਦੁਆਰਾ ਇੰਸਪੈਕਟਰ ਤਰਸੇਮ ਸਿੰਘ ਖੇਲਾ, ਗੁਰਸੇਵਕ ਸਿੰਘ, ਸੰਤੋਖ ਸਿੰਘ, ਸੇਵਾਦਾਰ ਸੇਵਾਦਲ ਹਰਜੀਤ ਸਿੰਘ ਤੇ ਮਾਲੀ ਸ੍ਰੀ ਗੋਕਲ ਚੰਦ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਖਰਾਜ ਸਿੰਘ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਸਾਬਕਾ ਮੀਤ ਸਕੱਤਰ ਨਿਰਵੈਲ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਰਾਜਿੰਦਰ ਸਿੰਘ ਰੂਬੀ, ਇੰਚਾਰਜ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮੇਜਰ ਸਿੰਘ, ਪਲਵਿੰਦਰ ਸਿੰਘ, ਪਰਜਿੰਦਰ ਸਿੰਘ, ਖਜ਼ਾਨਚੀ ਮੁਖਤਾਰ ਸਿੰਘ ਕੋਹਾੜਕਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ ਤੇ ਗੁਰਤਿੰਦਰਪਾਲ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …